ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੀ ਮਦਦ ਲਈ ਮੁੜ ਅੱਗੇ ਆਇਆ ਸਾਊਦੀ ਅਰਬ

TeamGlobalPunjab
1 Min Read

ਇਸਲਾਮਾਬਾਦ : ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੂੰ ਸਾਊਦੀ ਅਰਬ ਤੋਂ ਜਲਦੀ ਹੀ ਕਰਜ਼ ਦੇ ਤੌਰ ’ਤੇ ਤਿੰਨ ਅਰਬ ਡਾਲਰ (22 ਹਜ਼ਾਰ ਕਰੋੜ ਰੁਪਏ ਤੋਂ ਵੱਧ) ਮਿਲਣਗੇ।

ਕਰਜ਼ ਦੀ ਇਸ ਰਕਮ ਨੂੰ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਦੇਸ਼ ਦੇ ਸੈਂਟਰਲ ਬੈਂਕ ’ਚ ਰੱਖੇ ਜਾਣ ਨੂੰ ਮਨਜ਼ੂਰੀ ਦਿੱਤੀ ਹੈ।

ਪਾਕਿਸਤਾਨ ਦੇ ਮੀਡੀਆ ਮੁਤਾਬਕ, ਸਾਊਦੀ ਸਰਕਾਰ ਨੇ ਸਟੇਟ ਬੈਂਕ ਆਫ ਪਾਕਿਸਤਾਨ (ਐੱਸਬੀਪੀ) ’ਚ ਤਿੰਨ ਅਰਬ ਡਾਲਰ ਰੱਖਣ ਦਾ ਵਾਅਦਾ ਕੀਤਾ ਹੈ।

ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਾਊਦੀ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਊਦੀ ਅਰਬ ਨੇ ਹਮੇਸ਼ਾ ਔਖੇ ਸਮੇਂ ਵਿੱਚ ਪਾਕਿਸਤਾਨ ਦਾ ਸਾਥ ਦਿੱਤਾ ਹੈ।

- Advertisement -

ਜ਼ਿਕਰਯੋਗ ਹੈ ਕਿ ਵਿਦੇਸ਼ੀ ਕਰਜ਼ਾ ਚੁਕਾਉਣ ਕਾਰਨ ਪਾਕਿਸਤਾਨ ਦਾ ਵਿਦੇਸ਼ੀ ਮੁਦਰਾ ਭੰਡਾਰ ਘੱਟ ਹੋ ਗਿਆ ਹੈ, ਜਿਸ ਨਾਲ ਦੇਸ਼ ਨਕਦੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ।

ਸੂਤਰਾਂ ਮੁਤਾਬਕ, ‘ਐੱਸਬੀਪੀ ਨੇ ਸਾਰੇ ਸਮਝੌਤਿਆਂ ਨੂੰ ਆਖ਼ਰੀ ਰੂਪ ਦੇ ਦਿੱਤਾ ਹੈ। ਅਗਲੇ ਕੁਝ ਦਿਨਾਂ ’ਚ ਇਹ ਰਾਸ਼ੀ ਮਿਲ ਜਾਵੇਗੀ।’ ਪ੍ਰਧਾਨ ਮੰਤਰੀ ਦੇ ਵਿੱਤ ਮਾਮਲਿਆਂ ਦੇ ਸਲਾਹਕਾਰ ਦੇ ਤਰਜ਼ਮਾਨ ਮੁਜ਼ੱਮਿਲ ਅਸਲਮ ਨੇ ਦੱਸਿਆ ਕਿ ਪਾਕਿਸਤਾਨ ਨੂੰ ਅਗਲੇ 60 ਦਿਨਾਂ ’ਚ ਤਿੰਨ ਸਰੋਤਾਂ ’ਚੋਂ ਸੱਤ ਅਰਬ ਡਾਲਰ (52 ਹਜ਼ਾਰ ਕਰੋੜ ਰੁਪਏ ਤੋਂ ਵੱਧ) ਮਿਲਣ ਦੀ ਉਮੀਦ ਹੈ।

Share this Article
Leave a comment