ਨਵੀਂ ਦਿੱਲੀ: ਦਿੱਲੀ ‘ਚ ਨਾਗਰਿਕਤਾ ਕਾਨੂੰਨ ਦੇ ਖਿਲਾਫ ਚੱਲ ਰਹੇ ਸ਼ਾਹੀਨ ਬਾਗ ਵਿਰੋਧ ਪ੍ਰਦਰਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਸੀ। ਜਿਸਨੂੰ ਕੋਰਟ ਨੇ ਇਹ ਕਹਿ ਕੇ ਟਾਲ ਦਿੱਤਾ ਕਿ ਹਾਲੇ ਮਾਹੌਲ ਠੀਕ ਨਹੀਂ ਹੈ।
ਕੋਰਟ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਲਈ ਫਿਲਹਾਲ ਇਸਨੂੰ ਟਾਲਦੇ ਹਾਂ। ਸਾਲਿਸੀਟਰ ਜਨਰਲ ਤੁਸ਼ਾਰ ਮਹਿਤਾ ਨੇ ਇਸ ‘ਤੇ ਵਿਰੋਧ ਦਰਜ ਕਰਵਾਉਂਦੇ ਹੋਏ ਕਿਹਾ ਕਿ ਅਸੀ ਪੁਲਿਸ ਨੂੰ ਨਿਰਾਸ਼ ਨਹੀਂ ਕਰ ਸਕਦੇ ਸਾਡੇ ਇੱਕ ਹਵਲਦਾਰ ਦੀ ਮੌਤ ਹੋਈ ਹੈ ਅਤੇ DCP ਬੁਰੀ ਤਰ੍ਹਾਂ ਜ਼ਖਮੀ ਹਨ। ਇਸ ਦੇ ਜਵਾਬ ਵਿੱਚ ਜਸਟਿਸ ਕੌਲ ਨੇ ਕਿਹਾ ਕਿ ਤੁਸੀ ਇੰਗਲੈਂਡ ਪੁਲਿਸ ਨੂੰ ਵੇਖੋ, ਉਹ ਕਿਸੇ ਆਦੇਸ਼ ਦਾ ਇੰਤਜ਼ਾਰ ਨਹੀਂ ਕਰਦੀ ਹੈ ਉਹ ਕਾਨੂੰਨ ਅਨੁਸਾਰ ਆਪਣੇ ਆਪ ਕਾਰਵਾਈ ਕਰਦੀ ਹੈ।
ਅਦਾਲਤ ਨੇ ਕੋਈ ਅੰਤਰਿਮ ਹੁਕਮ ਜਾਰੀ ਕੀਤੇ ਬਿਨਾਂ ਅਗਲੀ ਸੁਣਵਾਈ ਲਈ 23 ਮਾਰਚ ਦੀ ਤਰੀਕ ਤੈਅ ਕਰ ਦਿੱਤੀ। ਹਾਲਾਂਕਿ ਅਦਾਲਤ ਨੇ ਦਿੱਲੀ ਹਿੰਸਾ ‘ਤੇ ਸਹੀ ਸਮੇਂ ‘ਤੇ ਕਾਰਵਾਈ ਨਾ ਕਰਨ ਲਈ ਦਿੱਲੀ ਪੁਲਿਸ ਨੂੰ ਸਖ਼ਤ ਝਾੜ ਪਾਈ ਹੈ।