ਚੰਡੀਗੜ੍ਹ: ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਕਤਲ ਮਾਮਲੇ ‘ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਬਲ ਕੀਤਾ। ਸੁਮੇਧ ਸਿੰਘ ਸੈਣੀ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ 1991 ‘ਚ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ ‘ਚ ਗ੍ਰਿਫ਼ਤਾਰੀ ਤੋਂ ਬਚਣ ਲਈ ਅਗਾਉਂ ਜ਼ਮਾਨ ਦੀ ਗੁਹਾਰ ਲਗਾਈ ਹੈ।
ਇਸ ਤੋਂ ਇਲਾਵਾ ਇਸੇ ਮਾਮਲੇ ਤਹਿਤ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਵੀ ਸੁਣਵਾਈ ਹੋਈ। ਜਿਸ ਦੌਰਾਨ ਹਾਈਕੋਰਟ ‘ਚ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕੀਤਾ ਹੈ।
ਹਾਈਕੋਰਟ ਨੇ ਜਵਾਬ ਨੂੰ ਰਿਕਾਰਡ ‘ਤੇ ਲੈਂਦੇ ਹੋਏ ਮਾਮਲੇ ਦੀ ਸੁਣਵਾਈ 3 ਨਵੰਬਰ ‘ਤੇ ਪਾ ਦਿੱਤੀ ਹੈ। ਜਿਸ ਤੋਂ ਬਾਅਦ ਹੁਣ 3 ਨਵੰਬਰ ਤਕ ਜੇਕਰ ਪੰਜਾਬ ਪੁਿਲਸ ਨੇ ਸੈਣੀ ਨੂੰ ਗ੍ਰਿਫ਼ਤਾਰ ਕਰਨਾ ਹੋਵੇਗਾ ਤਾਂ 7 ਦਿਨ ਪਹਿਲਾਂ ਨੋਟਿਸ ਦੇਣਾ ਪਵੇਗਾ।