ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਖ਼ੁਦ ਪੇਸ਼ ਹੋਣ ਦੇ ਦਿੱਤੇ ਹੁਕਮ

TeamGlobalPunjab
1 Min Read

ਚੰਡੀਗੜ੍ਹ : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੁਆਰਾ ਲਗਾਤਾਰ ਭੇਜੇ ਗਏ ਕਈ ਨੋਟਿਸਾਂ ਨੂੰ ਨਜ਼ਰਅੰਦਾਜ ਕਰਨ ਤੋਂ ਬਾਅਦ ਅੱਜ ਆਖਿਰਕਾਰ ਪੰਜਾਬ ਸਰਕਾਰ ਨੇ ਆਪਣੇ ਤਿੰਨ ਅਧਿਕਾਰੀਆਂ ਰਾਹੀਂ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਸਾਹਮਣੇ ਆਪਣਾ ਪੱਖ ਰੱਖਿਆ। ਪੰਜਾਬ ਭਰ ਦੇ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਨੂੰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਸਬੰਧ ਵਿਚ ਪੰਜਾਬ ਸਰਕਾਰ ਦੇ ਇਹ ਅਧਿਕਾਰੀ ਸਰਕਾਰ ਦਾ ਪੱਖ ਰੱਖਣ ਗਏ ਸਨ।

ਕਮਿਸ਼ਨ ਦੇ ਦਿੱਲੀ ਸਥਿੱਤ ਹੈਡ ਕੁਆਰਟਰ ਵਿਚ ਤਿੰਨ ਘੰਟੇ ਚੱਲੀ ਇਸ ਸੁਣਵਾਈ ਵਿਚ ਸਮਾਜਿਕ ਨਿਆਏ, ਅਧਿਕਾਰਿਤਾ ਅਤੇ ਘੱਟ ਗਿਣਤੀ ਵਿਭਾਗ ਦੀ ਪ੍ਰਧਾਨ ਸਕੱਤਰ ਰਾਜੀ.ਪੀ ਸ਼੍ਰੀਵਾਸਤਵਾ, ਹਾਈਅਰ ਐਜੂਕੇਸ਼ਨ ਦੇ ਪ੍ਰਧਾਨ ਸਕੱਤਰ ਰਮੇਸ਼ ਕੁਮਾਰ ਗੰਟਾ ਅਤੇ ਸਮਾਜਿਕ ਨਿਆਏ, ਅਧਿਕਾਰਿਤਾ ਦੇ ਡਾਇਰੈਕਟਰ ਐਮ.ਐਸ. ਜੱਗੀ, ਕਮੀਸ਼ਨ ਵਲੋਂ ਮੰਗੀ ਗਈ ਜਾਣਕਾਰੀ ਅਤੇ ਪੁੱਛੇ ਗਏ ਪ੍ਰਸ਼ਨਾਂ ਦਾ ਜਵਾਬ ਨਹੀਂ ਦੇ ਪਾਏ।

 

ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਹੁਣ 29 ਜੂਨ ਦੀ ਤਰੀਕ ਦਿੰਦੇ ਹੋਏ ਪੰਜਾਬ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੂੰ ਵਿਅਕਤੀਗਤ ਤੌਰ ‘ਤੇ ਹਾਜ਼ਰ ਹੋਣ ਦੇ ਆਦੇਸ਼ ਦਿੰਦਿਆਂ ਉਨ੍ਹਾਂ ਨੂੰ ‘ਲੇਟੇਸਟ ਐਕਸ਼ਨ ਟੇਕਨ ਰਿਪੋਰਟ’ ਦੇ ਨਾਲ ਪੋਸਟ ਮੈਟਰਿਕ ਸਕਾਲਰਸ਼ਿਪ ਸਬੰਧੀ ਸਾਰੀਆਂ ਫਾਇਲਾਂ, ਕੇਸ ਡਾਇਰੀ ਆਦਿ ਵੀ ਲੈ ਕੇ ਆਉਣ ਨੂੰ ਕਿਹਾ ਹੈ।

Share this Article
Leave a comment