ਭਗਵੰਤ ਮਾਨ ‘ਤੇ ਡਾ. ਅੰਬੇਡਕਰ ਦਾ ਅਪਮਾਨ ਕਰਨ ਦੇ ਇਲਜ਼ਾਮ, ਨੋਟਿਸ ਜਾਰੀ

TeamGlobalPunjab
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਉਸ ਵੇਲੇ ਵਿਵਾਦਾਂ ਚ ਘਿਰ ਗਏ ਜਦੋਂ ਉਹ ਜਲੰਧਰ ਵਿਖੇ ਡੋਰ ਟੂ ਡੋਰ ਪ੍ਰਚਾਰ ਕਰਨ ਪੁੱਜੇ। ਇਸ ਦੌਰਾਨ ਮਾਨ ਨੇ ਆਪਣੇ ਗਲੇ ਵਿਚ ਪਾਇਆ ਹਾਰ ਉਤਾਰ ਕੇ ਡਾ. ਅੰਬੇਡਕਰ ਦੇ ਬੁੱਤ ‘ਤੇ ਪਾ ਦਿੱਤਾ, ਜਿਸ ਨੂੰ ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਦੱਸਿਆ ਜਾ ਰਿਹਾ ਹੈ।

ਇਹ ਮਾਮਲਾ ਐਸਸੀ ਕਮਿਸ਼ਨ ਕੋਲ ਵੀ ਪਹੁੰਚ ਚੁੱਕਿਆ ਹੈ ਤੇ ਕਮਿਸ਼ਨ ਨੇ ਪੂਰੇ ਮਾਮਲੇ ਦੀ ਰਿਪੋਰਟ ਤਲਬ ਕਰਕੇ ਨੋਟਿਸ ਵੀ ਜਾਰੀ ਕੀਤਾ ਹੈ। ਹਾਰ ਪਾਉਣ ਵਾਲੀ ਭਗਵੰਤ ਮਾਨ ਦੀ ਵੀਡਿਓ ਸੋਸ਼ਲ ਮੀਡੀਆ ’ਤੇ ਵੀ ਖੂਬ ਵਾਇਰਲ ਹੋ ਰਹੀ ਹੈ।

ਪੰਜਾਬ ਲੋਕ ਕਾਂਗਰਸ ਦੇ ਜਨਰਲ ਸਕੱਤਰ ਜਗਦੀਸ਼ ਜੱਸਲ ਨੇ ਐਸਸੀ ਕਮਿਸ਼ਨ ਨੂੰ ਇਸ ਸਬੰਧੀ ਸ਼ਿਕਾਇਤ ਭੇਜੀ ਸੀ। ਉਹਨਾਂ ਚੋਣ ਕਮਿਸ਼ਨ ਨੂੰ ਕਿਹਾ ਕਿ ਇਹ ਡਾਕਟਰ ਅੰਬੇਡਕਰ ਦਾ ਅਪਮਾਨ ਹੈ ਜਿਸ ਕਾਰਨ ਦਲਿਤ ਸਮਾਜ ਵਿਚ ਰੋਸ ਹੈ। ਉਨ੍ਹਾਂ ਵਲੋਂ ਕਮਿਸ਼ਨ ਨੂੰ ਵੀਡਿਓ ਕਲਿੱਪ ਅਤੇ ਫੋਟੋਆਂ ਸੌਂਪ ਦਿੱਤੀਆਂ ਹਨ।

Share This Article
Leave a Comment