ਕੇਂਦਰ ਸਰਕਾਰ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਤੁਰੰਤ ਲਵੇ ਫੈਸਲਾ: ਸੁਪਰੀਮ ਕੋਰਟ

TeamGlobalPunjab
1 Min Read

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਅਪੀਲ ‘ਤੇ ਤੁਰੰਤ ਫੈਸਲਾ ਲਵੇ ਅਤੇ ਇਸ ਦੀ ਰਿਪੋਰਟ ਸੁਪਰੀਮ ਕੋਰਟ ਵਿੱਚ ਦਾਖਲ ਕਰੇ। ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਇਹ ਹੁਕਮ ਦਿੱਤਾ ਹੈ ਕਿ ਜੇਕਰ ਕੇਂਦਰ ਫੈਸਲਾ ਲੈਣ ਵਿੱਚ ਅਸਫਲ ਸਾਬਤ ਹੁੰਦੀ ਹੈ ਤਾਂ ਕੇਂਦਰੀ ਗ੍ਰਹਿ ਸਕੱਤਰ ਨੂੰ ਅਗਲੀ ਤਰੀਕ 2 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ।

ਸਿਖਰ ਅਦਾਲਤ ਇਸ ਗੱਲ ਤੋਂ ਨਾਰਾਜ਼ ਨਜ਼ਰ ਆਈ ਕਿਉਂਕਿ ਕੇਂਦਰ ਸਰਕਾਰ ਨੇ ਰਾਜੋਆਣਾ ਦੀ ਸਜ਼ਾ ਘੱਟ ਕਰਨ ਨੂੰ ਲੈ ਕੇ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ, ਜਦਕਿ ਅਦਾਲਤ ਨੇ ਉਨ੍ਹਾਂ ਨੂੰ ਕਾਫੀ ਸਮਾਂ ਦਿੱਤਾ ਸੀ।

ਰਾਜੋਆਣਾ ਨੇ ਦੋ ਸਾਲ ਪਹਿਲਾਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੈਸਲੇ ਨੂੰ ਲਾਗੂ ਕਰਨ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment