SC ਦਾ ਵੱਡਾ ਫ਼ੈਸਲਾ, ਅਣਵਿਆਹੀਆਂ ਔਰਤਾਂ ਨੂੰ ਵੀ ਦਿੱਤਾ ਗਰਭਪਾਤ ਦਾ ਅਧਿਕਾਰ

Prabhjot Kaur
1 Min Read

ਨਵੀਂ ਦਿੱਲੀ: ਮੈਰਿਟਲ ਰੇਪ ਦੇ ਮਾਮਲੇ ‘ਚ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ ਐਕਟ ਦੇ ਤਹਿਤ ਬਲਾਤਕਾਰ ‘ਚ ‘ਮੈਰਿਟਲ ਰੇਪ’ ਸ਼ਾਮਲ ਹੋਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਹੈ ਕਿ ਜੇਕਰ ਪਤੀ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਦੇ ਹਨ ਤਾਂ ਇਹ ਬਲਾਤਕਾਰ ਦਾ ਰੂਪ ਲੈ ਸਕਦਾ ਹੈ।

ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਾਰੀਆਂ ਔਰਤਾਂ ਨੂੰ ਸੁਰੱਖਿਅਤ, ਕਾਨੂੰਨੀ ਗਰਭਪਾਤ ਦਾ ਅਧਿਕਾਰ ਹੈ।

ਇਸ ਇਤਿਹਾਸਕ ਫ਼ੈਸਲੇ ‘ਚ ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਐਕਟ ਦੇ ਤਹਿਤ ਹਰ ਕਿਸੇ ਨੂੰ 24 ਹਫ਼ਤਿਆਂ ‘ਚ ਗਰਭਪਾਤ ਕਰਨ ਦਾ ਅਧਿਕਾਰ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਅਧਿਕਾਰ ‘ਚ ਇਹ ਮਾਇਨੇ ਨਹੀਂ ਰੱਖਦਾ ਕਿ ਔਰਤ ਵਿਆਹੀ ਹੈ ਜਾਂ ਅਣਵਿਆਹੀ।

ਅਦਾਲਤ ਨੇ ਕਿਹਾ ਕਿ ਔਰਤ ਦੀ ਵਿਆਹੁਤਾ ਸਥਿਤੀ ਨੂੰ ਅਣਚਾਹੇ ਗਰਭ ਨੂੰ ਖ਼ਤਮ ਕਰਨ ਦੇ ਅਧਿਕਾਰ ਤੋਂ ਵਾਂਝੇ ਕਰਨ ਦਾ ਆਧਾਰ ਨਹੀਂ ਬਣਾਇਆ ਜਾ ਸਕਦਾ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment