ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ, ਗ੍ਰਿਫਤਾਰੀ ‘ਤੇ ਲਾਈ ਰੋਕ

TeamGlobalPunjab
1 Min Read

ਚੰਡੀਗੜ੍ਹ: ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਦੇ ਮਾਮਲੇ ‘ਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ ਕੋਰਟ ਨੇ ਸੈਣੀ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹਾਲਾਂਕਿ ਸੈਣੀ ਨੂੰ ਜਾਂਚ ਵਿੱਚ ਸਹਿਯੋਗ ਕਰਨ ਲਈ ਵੀ ਕਿਹਾ ਗਿਆ ਹੈ। ਸੁਪਰੀਮ ਕੋਰਟ ਨੇ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ।

ਦੱਸ ਦਈਏ, ਮਾਮਲੇ ਵਿੱਚ ਫਰਾਰ ਚੱਲ ਰਹੇ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ਹਾਈ ਕੋਰਟ ਨੇ ਪਿਛਲੇ ਹਫ਼ਤੇ ਖਾਰਜ ਕਰ ਦਿੱਤੀ ਸੀ। ਉਥੇ ਹੀ, ਮੁਹਾਲੀ ਕੋਰਟ ਨੇ ਇੱਕ ਸਤੰਬਰ ਨੂੰ ਸੈਣੀ ਦੀ ਜ਼ਮਾਨਤ ਅਰਜ਼ੀ ਖਾਰਜ ਕਰਨ ਤੋਂ ਬਾਅਦ ਪਿਛਲੇ ਹਫਤੇ ਸੈਣੀ ਦੀ ਗ੍ਰਿਫਤਾਰੀ ਲਈ ਗੈਰ ਜਮਾਨਤੀ ਵਾਰੰਟ ਜਾਰੀ ਕੀਤੇ ਸਨ। ਪੰਜਾਬ ਪੁਲਿਸ ਦੀ ਕਈ ਟੀਮਾਂ ਸੈਣੀ ਦੀ ਭਾਲ ਵਿੱਚ ਪੰਜਾਬ ਅਤੇ ਚੰਡੀਗੜ੍ਹ ਤੋਂ ਇਲਾਵਾ ਦਿੱਲੀ ਅਤੇ ਹਿਮਾਚਲ ਪ੍ਰਦੇਸ਼ ‘ਚ ਛਾਪੇਮਾਰੀ ਕਰ ਰਹੀ ਹੈੈਂ, ਪਰ ਹਾਲੇ ਤੱਕ ਉਹ ਪੁਲਿਸ ਦੇ ਹੱਥ ਨਹੀਂ ਆਏ।

Share this Article
Leave a comment