ਮਜੀਠੀਆ ਦੀ ਗ੍ਰਿਫਤਾਰੀ ’ਤੇ 31 ਜਨਵਰੀ ਤੱਕ ਲੱਗੀ ਰੋਕ

TeamGlobalPunjab
1 Min Read

ਚੰਡੀਗੜ੍ਹ: ਡਰੱਗ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ’ਤੇ 31 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਕੀਤੀ ਜਾਵੇਗੀ।

ਗ੍ਰਿਫਤਾਰੀ ਤੋਂ ਰਾਹਤ ਮਿਲਣ ਤੋਂ ਬਾਅਦ ਹੁਣ ਮਜੀਠੀਆ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਤੋਂ ਪਹਿਲਾ ਮਜੀਠੀਆ ਨੇ ਆਪਣੀ ਪਟੀਸ਼ਨ ‘ਚ ਗ੍ਰਿਫਤਾਰੀ ‘ਤੇ 7 ਦਿਨਾਂ ਲਈ ਸਟੇਅ ਮੰਗੀ ਸੀ ਪਰ ਅਦਾਲਤ ਨੇ ਸਿਰਫ 3 ਦਿਨ ਦਿੱਤੇ ਸਨ ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕਰਦਿਆਂ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਬਿਕਰਮ ਮਜੀਠੀਆ ਨੂੰ ਉਮੀਦਵਾਰ ਐਲਾਨਿਆ ਸੀ। ਉਨ੍ਹਾਂ ਨੇ ਕਿਹਾ ਕਿ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਦੇ ਖਿਲਾਫ਼ ਚੋਣ ਮੈਦਾਨ ‘ਚ ਉਤਰਨਗੇ, ਇਸ ਦੇ ਨਾਲ ਹੀ ਮਜੀਠੀਆ ਆਪਣੇ ਹਲਕਾ ਮਜੀਠਾ ਤੋਂ ਵੀ ਚੋਣ ਲੜਨਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment