ਸੁਪਰੀਮ ਕੋਰਟ ਵੱਲੋਂ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਭਰਾਵਾਂ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਦੋਸ਼ੀ ਕਰਾਰ

TeamGlobalPunjab
1 Min Read

ਨਵੀਂ ਦਿੱਲੀ: ਰੈਨਬੈਕਸੀ ਦੇ ਸਾਬਕਾ ਪ੍ਰਮੋਟਰਸ ਮਾਲਵਿੰਦਰ ਸਿੰਘ ਤੇ ਸ਼ਿਵਿੰਦਰ ਸਿੰਘ ਨੂੰ ਸੁਪਰੀਮ ਕੋਰਟ ਨੇ ਅਦਾਲਤ ਦੇ ਹੁਕਮਾਂ ਦਾ ਅਪਮਾਨ ਕਰਨ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਅਨੁਸਾਰ ਸਿੰਘ ਭਰਾਵਾਂ ਨੇ ਫੋਰਟਿਸ ਹੈਲਥਕੇਅਰ ਲਿਮਿਟਡ ਵਿੱਚ ਆਪਣੇ ਸ਼ੇਅਰ ਨਾ ਵੇਚਣ ਦੇ ਸਿਖਰ ਅਦਾਲਤ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਮਾਲਵਿੰਦਰ ਤੇ ਸ਼ਿਵਿੰਦਰ ਸਿੰਘ ਨੂੰ ਪੁਲਿਸ ਨੇ ਧੋਖਾਧੜੀ ਤੇ ਠੱਗੀ ਦੇ ਦੋਸ਼ ਹੇਂਠ ਗ੍ਰਿਫਤਾਰ ਕੀਤਾ ਸੀ। ਮਾਲਵਿੰਦਰ ਅਤੇ ਸ਼ਿਵਿੰਦਰ ਦੀ ਗ੍ਰਿਫਤਾਰੀ ਆਰਥਿਕ ਅਪਰਾਧ ਵਿੰਗ ਦੁਆਰਾ ਹੋਈ। ਸ਼ਿਵਿੰਦਰ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਉਥੇ ਹੀ ਮਾਲਵਿੰਦਰ ਸਿੰਘ ਨੂੰ ਲਧਿਆਣਾ ਤੋਂ ਹਿਰਾਸਤ ‘ਚ ਲਿਆ ਗਿਆ ਸੀ।

ਦੋਵੇਂ ਭਰਾਵਾਂ ‘ਤੇ ਧੋਖਾਧੜੀ ਤੇ ਠੱਗੀ ਦਾ ਦੋਸ਼ ਹੈ ਸ਼ਿਵਿੰਦਰ ਦੇ ਨਾਲ ਤਿੰਨ ਹੋਰ ਲੋਕਾਂ ਦੀ ਗ੍ਰਿਫਤਾਰੀ ਹੋਈ। ਇਨ੍ਹਾਂ ਚਾਰਾਂ ਦੀ ਗ੍ਰਿਫਤਾਰੀ ਉਸ ਵੇਲੇ ਹੋਈ ਸੀ ਜਦੋਂ ਇਨ੍ਹਾਂ ਸਾਰਿਆਂ ਨੂੰ ਮੰਦਿਰ ਮਾਰਗ ‘ਚ ਈਓਡਬਲਿਯੂ ਦਫ਼ਤਰ ‘ਚ ਪੁੱਛਗਿਛ ਲਈ ਬੁਲਾਇਆ ਗਿਆ ਸੀ। ਆਰਥਕ ਦੋਸ਼ ਸ਼ਾਖਾ ਦੀ ਡੀਸੀਪੀ ਵਰਸ਼ਾ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਸ਼ਿਵਿੰਦਰ ਸਿੰਘ, ਸੁਨਿਲ ਗੋਡਵਾਨੀ, ਕਵਿ ਅਰੋੜਾ ਅਤੇ ਅਨਿਲ ਸਕਸੇਨਾ ਨੂੰ ਗ੍ਰਿਫਤਾਰ ਕੀਤਾ। ਦੋਸ਼ੀਆਂ ਨੂੰ ਆਈਪੀਸੀ ਦੀ ਧਾਰਾ 409 ਤੇ 420 ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਰੈਲੀਗੇਅਰ ਫਿਨਵੇਸਟ ਦੀ ਸ਼ਿਕਾਇਤ ‘ਤੇ ਇਹ ਕਾਰਵਾਈ ਕੀਤੀ ਗਈ ਹੈ।

Share this Article
Leave a comment