ਸੁਪਰੀਮ ਕੋਰਟ ਦਾ ਆਵਾਰਾ ਕੁੱਤਿਆਂ ਤੇ ਪਸ਼ੂਆਂ ਨੂੰ ਲੈ ਕੇ ਸਖ਼ਤ ਹੁਕਮ: ਇਹਨਾਂ ਥਾਵਾਂ ਤੋਂ ਹਟਾਉਣ ਦੇ ਆਦੇਸ਼ ਜਾਰੀ

Global Team
2 Min Read

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਤੇ ਪਸ਼ੂਆਂ ਦੇ ਮਸਲੇ ‘ਤੇ ਲੰਮੇ ਇੰਤਜ਼ਾਰ ਵਾਲਾ ਵੱਡਾ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਨਿੱਜੀ ਤੌਰ ‘ਤੇ ਜ਼ਿੰਮੇਵਾਰੀ ਲੈ ਕੇ ਸੜਕਾਂ, ਰਾਜਮਾਰਗਾਂ ਤੇ ਐਕਸਪ੍ਰੈੱਸਵੇਅ ਨੂੰ ਆਵਾਰਾ ਜਾਨਵਰਾਂ ਤੋਂ ਪੂਰੀ ਤਰ੍ਹਾਂ ਮੁਕਤ ਰੱਖਣ ਦੇ ਸਖ਼ਤ ਹੁਕਮ ਦਿੱਤੇ ਹਨ। ਜਸਟਿਸ ਸੰਦੀਪ ਮਹਿਤਾ ਦੀ ਅਗਵਾਈ ਵਾਲੀ ਬੈਂਚ ਨੇ ਇਸ ਮੁੱਦੇ ‘ਤੇ ਬਹੁਤ ਸਖ਼ਤ ਰੁਖ਼ ਅਪਣਾਇਆ ਹੈ। ਫੈਸਲੇ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ।

ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਅਗਲੀ ਸੁਣਵਾਈ ਤੋਂ ਪਹਿਲਾਂ ਵਿਸਤ੍ਰਿਤ ਹਲਫ਼ਨਾਮਾ ਦਾਇਰ ਕਰਨਗੇ, ਜਿਸ ਵਿੱਚ ਰਿਪੋਰਟ ਵਿੱਚ ਦੱਸੀਆਂ ਗਈਆਂ ਕਮੀਆਂ ਨੂੰ ਦੂਰ ਕਰਨ ਲਈ ਚੁੱਕੇ ਕਦਮਾਂ ਦਾ ਵੇਰਵਾ ਹੋਵੇਗਾ। ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।

ਕੌਮੀ ਰਾਜਮਾਰਗਾਂ ਤੋਂ ਤੁਰੰਤ ਹਟਾਏ ਜਾਣਗੇ ਆਵਾਰਾ ਪਸ਼ੂ

ਜਸਟਿਸ ਮਹਿਤਾ ਨੇ ਦੂਜੇ ਨੁਕਤੇ ਵਿੱਚ ਰਾਜਸਥਾਨ ਹਾਈ ਕੋਰਟ ਦੇ ਆਦੇਸ਼ਾਂ ਦੀ ਪੁਸ਼ਟੀ ਕੀਤੀ। ਸਾਰੇ ਸੂਬਿਆਂ ਦੇ ਨੋਡਲ ਅਧਿਕਾਰੀ ਰਾਸ਼ਟਰੀ ਰਾਜਮਾਰਗਾਂ ਤੋਂ ਆਵਾਰਾ ਪਸ਼ੂਆਂ ਨੂੰ ਹਟਾਉਣਾ ਯਕੀਨੀ ਬਣਾਉਣਗੇ। ਅਦਾਲਤ ਨੇ ਹੁਕਮ ਦਿੱਤਾ ਕਿ ਸੜਕਾਂ, ਰਾਜਮਾਰਗਾਂ ਤੇ ਐਕਸਪ੍ਰੈੱਸਵੇਅ ‘ਤੇ ਵਿਚਰਦੇ ਸਾਰੇ ਜਾਨਵਰਾਂ ਨੂੰ ਤੁਰੰਤ ਹਟਾਉਣ ਲਈ ਸਾਂਝੀ ਤੇ ਤਾਲਮੇਲ ਵਾਲੀ ਮੁਹਿੰਮ ਚਲਾਈ ਜਾਵੇ। ਹਟਾਏ ਗਏ ਪਸ਼ੂਆਂ ਨੂੰ ਪੂਰੀ ਦੇਖਭਾਲ ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਸਾਰੇ ਮੁੱਖ ਸਕੱਤਰਾਂ ਨੂੰ ਸਖ਼ਤ ਪਾਲਣਾ ਯਕੀਨੀ ਬਣਾਉਣੀ ਪਵੇਗੀ, ਨਹੀਂ ਤਾਂ ਨਿੱਜੀ ਜ਼ਿੰਮੇਵਾਰੀ ਤੈਅ ਹੋਵੇਗੀ। ਅੱਠ ਹਫ਼ਤਿਆਂ ਵਿੱਚ ਸਥਿਤੀ ਰਿਪੋਰਟ ਪੇਸ਼ ਕਰਨੀ ਹੋਵੇਗੀ, ਜਿਸ ਵਿੱਚ ਪਾਲਣਾ ਦੇ  ਤਰੀਕਿਆਂ ਦਾ ਜ਼ਿਕਰ ਹੋਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment