ਨਵੀਂ ਦਿੱਲੀ: ਕੋਰੋਨਾ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਜੇਲ੍ਹ ‘ਚ ਬੰਦ ਕੈਦੀਆਂ ਨੂੰ 90 ਦਿਨਾਂ ਲਈ ਪੈਰੋਲ ‘ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਜਿਸ ਨਾਲ ਜੇਲ੍ਹ ‘ਚ ਬੰਦ ਕੈਦੀਆਂ ਦੀ ਗਿਣਤੀ ਫ਼ੌਰੀ ਤੌਰ ‘ਤੇ ਘਟ ਜਾਵੇਗੀ। 90 ਦਿਨਾਂ ਬਾਅਦ ਸਾਰੇ ਕੈਦੀ ਜੇਲ੍ਹ ‘ਚ ਵਾਪਸ ਆ ਜਾਣਗੇ।
ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ‘ਚ ਸਾਰੇ ਸੂਬਿਆਂ ਨੂੰ ਇੱਕ ਕਮੇਟੀ ਦਾ ਗਠਨ ਕਰਨ ਨੂੰ ਕਿਹਾ ਹੈ। ਕਮੇਟੀ ਵੱਲੋਂ ਤੈਅ ਕੀਤਾ ਜਾਵੇਗਾ ਕਿ ਕਿਸ ਕੈਦੀ ਨੂੰ ਰਿਹਾਅ ਕਰਨਾ ਹੈ ਤੇ ਕਿਸ ਨੂੰ ਨਹੀਂ। ਮਾਮੂਲੀ ਅਪਰਾਧ ਵਿੱਚ ਬੰਦ ਕੈਦੀਆਂ ਨੂੰ ਤਰਜੀਹ ਦਿੱਤੀ ਜਾਵੇਗੀ।
ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਰਿਕਾਰਡ ਮਾਮਲੇ ਦਰਜ ਕੀਤੇ ਜਾ ਰਹੇ ਹਨ। ਇਸ ਵਿਚਾਲੇ ਸੁਪਰੀਮ ਕੋਰਟ ਨੇ ਨੋਟਿਸ ਲੈਂਦਿਆਂ ਜੇਲ੍ਹਾਂ ਵਿੱਚ ਭੀੜ ਘੱਟ ਕਰਨ ਦੇ ਹੁਕਮ ਦਿੱਤੇ ਹਨ।