ਲਖੀਮਪੁਰ ਮਾਮਲਾ: ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਸਟੇਟਸ ਰਿਪੋਰਟ ਦੇਰੀ ਨਾਲ ਭੇਜਣ ‘ਤੇ ਪਾਈ ਝਾੜ

TeamGlobalPunjab
1 Min Read

ਨਵੀਂ ਦਿੱਲੀ: ਲਖੀਮਪੁਰ ਖੀਰੀ ‘ਚ ਹੋਈ ਹਿੰਸਾ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਫਿਰ ਯੋਗੀ ਸਰਕਾਰ ਨੂੰ ਝਾੜ ਪਾਈ ਹੈ। ਮਾਮਲੇ ਵਿੱਚ ਸੁਣਵਾਈ ਕਰਦੇ ਹੋਏ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਵਲੋਂ ਪੇਸ਼ ਹੋਏ ਵਕੀਲ ਹਰੀਸ਼ ਸਾਲਵੇ ਨੂੰ ਕਿਹਾ ਕਿ ਕੋਰਟ ਨੇ ਕੱਲ ਦੇਰ ਰਾਤ ਤੱਕ ਸਟੇਟਸ ਰਿਪੋਰਟ ਦਰਜ ਕੀਤੇ ਜਾਣ ਦਾ ਇੰਤਜ਼ਾਰ ਕੀਤਾ ਪਰ ਅਜਿਹਾ ਨਹੀਂ ਹੋਇਆ।

ਸਿਖਰ ਅਦਾਲਤ ਨੇ ਕਿਹਾ ਕਿ ਸਾਨੂੰ ਹੁਣ ਸਟੇਟਸ ਰਿਪੋਰਟ ਮਿਲੀ ਹੈ। ਅਸੀਂ ਕੱਲ੍ਹ ਦੇਰ ਸ਼ਾਮ ਤੱਕ ਇੰਤਜ਼ਾਰ ਕਰਦੇ ਰਹੇ। ਸੁਣਵਾਈ ਨੂੰ ਟਾਲਿਆ ਨਹੀਂ ਜਾ ਸਕਦਾ।’ ਹਾਲਾਂਕਿ ਬਾਅਦ ਵਿਚ ਯੂਪੀ ਸਰਕਾਰ ਵੱਲੋਂ ਸਾਰੀ ਜਾਣਕਾਰੀ ਨਾ ਦੇਣ ਕਾਰਨ ਮਾਮਲੇ ਦੀ ਸੁਣਵਾਈ ਨੂੰ ਅਗਲੇ ਹਫ਼ਤੇ ਤੱਕ ਲਈ ਟਾਲ ਦਿੱਤਾ ਗਿਆ ਹੈ। ਅਗਲੀ ਸੁਣਵਾਈ 26 ਅਕਤੂਬਰ ਨੂੰ ਹੋਵੇਗੀ।

Share this Article
Leave a comment