ਸੁਪਰੀਮ ਕੋਰਟ ਨੇ ਪੱਤਰਕਾਰ ਵਿਨੋਦ ਦੁਆ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਕੀਤਾ ਰੱਦ

TeamGlobalPunjab
1 Min Read

ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਅੱਜ ਪੱਤਰਕਾਰ ਵਿਨੋਦ ਦੁਆ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਖ਼ਿਲਾਫ਼ ਦਾਇਰ ਦੇਸ਼ ਧ੍ਰੋਹ ਦਾ ਮੁਕੱਦਮਾ ਰੱਦ ਕਰ ਦਿੱਤਾ। ਦਰਅਸਲ ਵਿਨੋਦ ਦੁਆ ਦੇ ਯੂ-ਟਿਊਬ ਚੈਨਲ ‘ਤੋਂ ਕੇਂਦਰ ਸਰਕਾਰ ਖ਼ਿਲਾਫ਼ ਕੀਤੀਆਂ ਟਿੱਪਣੀਆਂ ਕਾਰਨ ਉਨ੍ਹਾਂ ‘ਤੇ ਦੇਸ਼ ਧ੍ਰੋਹ ਸਮੇਤ ਕਈ ਧਾਰਾਵਾਂ ਤਹਿਤ ਹਿਮਾਚਲ ਪ੍ਰਦੇਸ਼ ‘ਚ ਕੇਸ ਦਾਇਰ ਕੀਤਾ ਗਿਆ ਸੀ।

ਜਸਟਿਸ ਯੂਯੂ ਲਲਿਤ ਅਤੇ ਜਸਟਿਸ ਵਿਨੀਤ ਸਰਨ ਦੇ ਬੈਂਚ ਨੇ  ਦਸ ਸਾਲਾਂ ਤੋਂ ਵੱਧ ਦੇ ਤਜਰਬੇ ਵਾਲੇ ਪੱਤਰਕਾਰਾਂ ਖਿਲਾਫ ਕੇਸ ਦਰਜ ਕਰਨ ਤੋਂ ਪਹਿਲਾਂ ਕਮੇਟੀ ਤੋਂ ਪ੍ਰਵਾਨਗੀ ਲੈਣ ਅਤੇ ਕਮੇਟੀ ਦਾ ਗਠਨ ਕਰਨ ਦੀ ਮੰਗ ਨੂੰ ਵੀ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਕਮੇਟੀ ਦਾ ਗਠਨ ਵਿਧਾਨ ਸਭਾ ਦੇ ਅਧਿਕਾਰ ਖੇਤਰ ਵਿੱਚ ਰੁਕਾਵਟ ਖੜੀ ਕਰੇਗਾ।

ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿਚ ਐਫਆਈਆਰ ਅਤੇ ਕਾਰਵਾਈ ਰੱਦ ਕਰਦਿਆਂ ਕਿਹਾ ਕਿ “ਕੇਦਾਰ ਨਾਥ ਸਿੰਘ ਦੇ ਫੈਸਲੇ ਅਨੁਸਾਰ ਹਰ ਪੱਤਰਕਾਰ ਦੀ ਰੱਖਿਆ ਕੀਤੀ ਜਾਏਗੀ।”

Share this Article
Leave a comment