SC ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਦੀ ਸਮੂਹ ਦੀ ਪਟੀਸ਼ਨ ਨੂੰ ਕੀਤਾ ਇਨਕਾਰ

TeamGlobalPunjab
2 Min Read

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਦੀ ਮੰਗ ਕਰ ਰਹੇ ਸ਼ਰਧਾਲੂਆਂ ਦੇ ਇੱਕ ਸਮੂਹ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਪਟੀਸ਼ਨ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਵੱਲੋਂ ਗ੍ਰਹਿ ਮੰਤਰਾਲੇ ਵੱਲੋਂ 18 ਅਕਤੂਬਰ ਨੂੰ ਮਿਲੇ ਜਵਾਬ ਦੇ ਵਿਰੋਧ ਵਿੱਚ ਦਾਇਰ ਕੀਤੀ ਗਈ ਸੀ। ਗ੍ਰਹਿ ਮੰਤਰਾਲੇ ਨੇ ਕੋਵਿਡ-19 ਮਹਾਮਾਰੀ ਕਾਰਨ ਲਾਈਆਂ ਪਾਬੰਦੀਆਂ ਕਾਰਨ 23 ਅਕਤੂਬਰ ਤੋਂ 1 ਨਵੰਬਰ ਜਾਂ 1 ਤੋਂ 11 ਨਵੰਬਰ ਦਰਮਿਆਨ 55 ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਮੰਤਰਾਲੇ ਨੇ 17 ਨਵੰਬਰ ਤੋਂ ਬਾਅਦ ਦੀਆਂ ਤਰੀਕਾਂ ‘ਤੇ ਪਾਕਿਸਤਾਨ ਜਾਣ ਦਾ ਪ੍ਰੋਗਰਾਮ ਤੈਅ ਕਰਨ ਲਈ ਕਿਹਾ ਸੀ। ਉਸ ਸਮੇਂ ਯਾਤਰਾ ਦੀ ਇਜਾਜ਼ਤ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਗ੍ਰਹਿ ਮੰਤਰਾਲੇ ਨੇ ਵੀ ਪੰਜਾਬ ਸਰਕਾਰ ਰਾਹੀਂ ਭੇਜਣ ਦੀ ਇਜਾਜ਼ਤ ਮੰਗੀ ਸੀ।

ਕੇਂਦਰ ਦੇ ਫੈਸਲੇ ਵਿਚ ਦਖਲ ਦੇਣ ਤੋਂ ਇਨਕਾਰ ਕਰਦੇ ਹੋਏ, ਜਸਟਿਸ ਐਸ ਕੇ ਕੌਲ ਅਤੇ ਐਮ ਐਮ ਸੁੰਦਰੇਸ਼ ਦੀ ਬੈਂਚ ਨੇ ਨੋਟ ਕੀਤਾ ਕਿ ਕੋਵਿਡ -19 ਮਹਾਂਮਾਰੀ ਦੇ ਫੈਲਣ ਕਾਰਨ, ਪਾਕਿਸਤਾਨ ਜਾਣ ਦੇ ਚਾਹਵਾਨ ਵਿਅਕਤੀਆਂ ‘ਤੇ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ।ਲੋਕ ਹਿੱਤ ਵਿੱਚ ਇਨ੍ਹਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਬੈਚ ਵਿਚ ਕਈ ਬਜ਼ੁਰਗ ਵੀ ਸ਼ਾਮਲ ਹਨ, ਉਨ੍ਹਾਂ ਦਾ ਜ਼ਿਆਦਾ ਧਿਆਨ ਰੱਖਣ ਦੀ ਲੋੜ ਹੈ। ਬੈਂਚ ਨੇ ਸੰਵਿਧਾਨ ਦੀ ਧਾਰਾ 32 ਦਾ ਹਵਾਲਾ ਦਿੰਦੇ ਹੋਏ ਗੁਰਦੁਆਰੇ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

Share this Article
Leave a comment