ਸੁਪਰੀਮ ਕੋਰਟ ਵੱਲੋਂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਖਾਰਜ

TeamGlobalPunjab
1 Min Read

ਨਵੀਂ ਦਿੱਲੀ: 1984 ਸਿੱਖ ਕਤਲੇਆਮ ਮਾਮਲੇ ‘ਚ ਉਮਰਕੈਦ ਦੀ ਸਜ਼ਾ ਦੀ ਕੱਟ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝੱਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਜਿਸ ਵਿੱਚ ਉਨ੍ਹਾਂ ਨੇ ਸਿਹਤ ਦੇ ਆਧਾਰ ‘ਤੇ ਅੰਤ੍ਰਿਮ ਜ਼ਮਾਨਤ ਦੀ ਮੰਗ ਕੀਤੀ ਸੀ।

ਜਸਟਿਸ ਐੱਸਏ ਬੋਬੜੇ ਦੀ ਪ੍ਰਧਾਨਤਾ ਵਾਲੀ ਬੈਂਚ ਨੇ ਕਿਹਾ, ਅਸੀ ਇਸ ਨੂੰ ਰੱਦ ਕਰਦੇ ਹਾਂ। ਦਿੱਲੀ ਉੱਚ ਅਦਾਲਤ ਵੱਲੋਂ 17 ਦਸੰਬਰ 2018 ਨੂੰ ਇੱਕ ਹੋਰ ਮਾਮਲੇ ‘ਚ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਗਿਆ ਜਿਸ ਤੋਂ ਬਾਅਦ ਸੱਜਣ ਕੁਮਾਰ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।

ਸੱਜਣ ਕੁਮਾਰ ਵੱਲੋਂ ਪੇਸ਼ ਹੋਏ ਵਕੀਲ ਵਿਕਾਸ ਸਿੰਘ ਨੇ ਦਲੀਲ ਦਿੱਤੀ ਕਿ ਕੁਮਾਰ ਨੂੰ ਸਿਹਤ ਦੇ ਆਧਾਰ ‘ਤੇ ਮੱਧਵਰਤੀ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਹ 20 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ਦਾ ਭਾਰ ਲਗਭਗ 16 ਕਿੱਲੋ ਘੱਟ ਹੋ ਗਿਆ ਹੈ। ਉਨ੍ਹਾਂ ਨੂੰ ਪਹਿਲਾਂ ਤੋਂ ਹੋਈ ਕਈ ਬੀਮਾਰੀਆਂ ਦਾ ਵੀ ਇਲਾਜ ਕਰਵਾਉਣ ਦੀ ਜ਼ਰੂਰਤ ਹੈ।

Share this Article
Leave a comment