ਸੁਪਰੀਮ ਕੋਰਟ ਨੇ ਐੱਸਆਈਟੀ ਵੱਲੋਂ ਸੱਜਣ ਕੁਮਾਰ ਖਿਲਾਫ ਦਾਇਰ ਪਟੀਸ਼ਨ ਕੀਤੀ ਰੱਦ

TeamGlobalPunjab
1 Min Read

ਨਵੀਂ ਦਿੱਲੀ: ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿੱਚ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਇਕ ਕੇਸ ਵਿੱਚ ਪੇਸ਼ਗੀ ਜ਼ਮਾਨਤ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪਹਿਲਾਂ ਸੁਣਵਾਈ ਕੀਤੇ ਜਾਣ ਦੀ ਮੰਗ ਕਰਦੀ ਵਿਸ਼ੇਸ਼ ਜਾਂਚ ਟੀਮ ਦੀ ਅਪੀਲ ਰੱਦ ਕਰ ਦਿੱਤੀ ਹੈ।

ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੜੇ ਤੇ ਜਸਟਿਸ ਬੀ.ਆਰ.ਗਵਈ ਤੇ ਸੁਰਿਆ ਕਾਂਡ ਦੀ ਬੈਂਚ ਨੇ ਅਪੀਲ ਨੂੰ ਰੱਦ ਕਰਦਿਆਂ ਸਿੱਟ ਤੋਂ ਸਵਾਲ ਪੁੱਛਿਆ, ਕੀ ਸੱਜਣ ਕੁਮਾਰ ਜੇਲ੍ਹ ਅੰਦਰ ਹੈ ਕਿ ਨਹੀਂ?’

ਸਿੱਟ ਨੇ ਪਟੀਸ਼ਨ ਵਿੱਚ ਦਿੱਲੀ ਹਾਈ ਕੋਰਟ ਵੱਲੋਂ 22 ਫਰਵਰੀ 2018 ਨੂੰ ਸੁਣਾਏ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਹਾਈ ਕੋਰਟ ਨੇ ਟਰਾਇਲ ਕੋਰਟ ਦੇ ਕੁਮਾਰ ਨੂੰ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਦੋ ਕੇਸਾਂ ਵਿੱਚ ਪੇਸ਼ਗੀ ਜ਼ਮਾਨਤ ਦੇਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ।

ਹਾਈ ਕੋਰਟ ਨੇ ਉਦੋਂ ਕਿਹਾ ਸੀ ਕਿ ਰਿਕਾਰਡ ਮੁਤਾਬਕ ਕੁਮਾਰ ਦੀ ਜਾਂਚ ਦੌਰਾਨ ਪੂਰਾ ਸਮਾਂ ਉਪਲਬੱਧ ਰਿਹਾ। ਟਰਾਇਲ ਕੋਰਟ ਨੇ 21 ਦਸੰਬਰ 2016 ਨੂੰ ਕੁਮਾਰ ਨੂੰ 84 ਦੇ ਦੰਗਿਆਂ ਦੌਰਾਨ ਤਿੰਨ ਸਿੱਖਾਂ ਦੇ ਕਤਲ ਨਾਲ ਸਬੰਧਤ ਦੋ ਕੇਸਾਂ ਵਿੱਚ ਪੇਸ਼ਗੀ ਜ਼ਮਾਨਤ ਦੇ ਦਿੱਤੀ ਸੀ।

- Advertisement -

Share this Article
Leave a comment