ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ ਕੀਤਾ ਗਿਆ ਹੈ।
ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਆਰ.ਆਈ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 16 ਫ਼ਰਵਰੀ ਦੀ ਥਾਂ 29 ਫ਼ਰਵਰੀ ਨੂੰ ਅਤੇ ਫਿਰੋਜ਼ਪੁਰ ਵਿਖੇ 22 ਫ਼ਰਵਰੀ ਦੀ ਥਾਂ 27 ਫ਼ਰਵਰੀ ਨੂੰ ਐਨ.ਆਰ.ਆਈ. ਮਿਲਣੀ ਆਯੋਜਿਤ ਕੀਤੀ ਜਾਵੇਗੀ।
ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 3 ਫ਼ਰਵਰੀ ਅਤੇ 9 ਫ਼ਰਵਰੀ ਨੂੰ ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਐਨ.ਆਰ.ਆਈ ਮਿਲਣੀਆਂ ਕਰਵਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮਿਲਣੀ ਪ੍ਰੋਗਰਾਮ ਮੌਕੇ ਪ੍ਰਾਪਤ ਸ਼ਿਕਾਇਤਾਂ ਨੂੰ ਛੇਤੀ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੱਗ ਨਾਲ ਕੀਤਾ ਜਾ ਸਕੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।