ਚੰਡੀਗੜ੍ਹ: ਪੰਜਾਬ ਵਿੱਚ ਸਕਾਲਰਸ਼ਿਪ ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਘੇਰਿਆ ਗਿਆ। ਅੱਜ ਵਿਧਾਨ ਸਭਾ ਦੇ ਇਜਲਾਸ ਦੌਰਾਨ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਵੱਲੋਂ ਸਕਾਲਰਸ਼ਿਪ ਦਾ ਮੁੱਦਾ ਜ਼ੋਰਾਂ ਸ਼ੋਰਾਂ ਨਾਲ ਉਠਾਇਆ ਗਿਆ।
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਾਧੂ ਸਿੰਘ ਧਰਮਸੋਤ ਦਾ ਅਸਤੀਫਾ ਮੰਗਿਆ। ਉਧਰ ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਕੈਬਨਿਟ ਮੰਤਰੀ ਨੇ ਐਸਸੀ/ਬੀਸੀ ਬੱਚਿਆਂ ਦਾ ਹੱਕ ਮਾਰਿਆ ਹੈ।
ਇਸ ਮੁੱਦੇ ‘ਤੇ ਵਿਧਾਨ ਸਭਾ ਵਿਚ ਖੂਬ ਬਹਿਸ ਹੋਈ। ਵਿਰੋਧੀਆਂ ਦੇ ਇਲਜ਼ਾਮਾਂ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਉਹ ਹਰ ਇੱਕ ਜਾਂਚ ਲਈ ਤਿਆਰ ਹਨ, ਸਰਕਾਰ ਕਿਸੇ ਤੋਂ ਵੀ ਜਾਂਚ ਕਰਵਾ ਲਵੇ ਮੈਂ ਨਿਰਦੋਸ਼ ਹਾਂ।