ਰਾਜਸਥਾਨ ‘ਚ ਡਿੱਗੀ ਸਰਕਾਰੀ ਸਕੂਲ ਦੀ ਇਮਰਾਤ, 5 ਬੱਚਿਆਂ ਦੀ ਮੌਤ, 30 ਤੋਂ ਵੱਧ ਜ਼ਖਮੀ, ਇੱਕੋ ਹੀ ਜਮਾਤ ਦੇ ਸਾਰੇ ਵਿਦਿਆਰਥੀ

Global Team
3 Min Read

ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਦੇ ਪਿਪਲੋਡੀ ਪਿੰਡ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਸਰਕਾਰੀ ਸਕੂਲ ਦੀ ਇਮਾਰਤ ਡਿੱਗਣ ਨਾਲ 5 ਬੱਚਿਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 11 ਬੱਚੇ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਿਹਤਰ ਇਲਾਜ ਲਈ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਮਲਬੇ ਵਿੱਚੋਂ ਬਚਾਏ ਗਏ ਲਗਭਗ 35 ਬੱਚਿਆਂ ਵਿੱਚੋਂ 19 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦਾ ਮਨੋਹਰ ਥਾਣਾ ਖੇਤਰ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਅਨੁਸਾਰ, ਸਾਰੇ ਜ਼ਖਮੀ ਬੱਚੇ 7ਵੀਂ ਜਮਾਤ ਦੇ ਵਿਦਿਆਰਥੀ ਹਨ। ਹਾਦਸੇ ਸਮੇਂ ਸਕੂਲ ਵਿੱਚ ਪੜ੍ਹਾਈ ਚੱਲ ਰਹੀ ਸੀ। ਸਾਰੇ ਬੱਚੇ ਕਲਾਸਰੂਮ ਦੇ ਅੰਦਰ ਮੌਜੂਦ ਸਨ। ਫਿਰ ਅਚਾਨਕ ਇਮਾਰਤ ਦੀ ਛੱਤ ਡਿੱਗ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪਿੰਡ ਵਾਸੀ ਅਤੇ ਸਥਾਨਕ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ ਅਤੇ 4 ਜੇਸੀਬੀ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਥੋੜ੍ਹੇ ਸਮੇਂ ਵਿੱਚ ਹੀ ਸਾਰੇ ਬੱਚਿਆਂ ਨੂੰ ਬਾਹਰ ਕੱਢ ਲਿਆ ਗਿਆ।

 

ਸਕੂਲ ਦੀ ਇਮਾਰਤ ਡਿੱਗਣ ਦਾ ਇਹ ਦ੍ਰਿਸ਼ ਕਾਫ਼ੀ ਭਿਆਨਕ ਹੈ। ਕਿਤਾਬਾਂ ਅਤੇ ਕਾਪੀਆਂ ਜ਼ਮੀਨ ‘ਤੇ ਖਿੰਡੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਸਕੂਲ ਦੀ ਖਸਤਾ ਹਾਲਤ ਇਮਾਰਤ ਨੂੰ ਦੇਖ ਕੇ ਹਰ ਕਿਸੇ ਦੇ ਮਨ ਵਿੱਚ ਕਈ ਸਵਾਲ ਉੱਠ ਰਹੇ ਹਨ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਵਿਧਾਇਕ ਜੈਪੁਰ ਤੋਂ ਮੌਕੇ ਲਈ ਰਵਾਨਾ ਹੋਏ।

ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਸਕੂਲ ਦੀ ਇਮਾਰਤ ਕਾਫ਼ੀ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ, ਪਰ ਫਿਰ ਵੀ ਇਸ ਵਿੱਚ ਪੜ੍ਹਾਈ ਚੱਲ ਰਹੀ ਸੀ। ਲੋਕਾਂ ਨੇ ਕਈ ਵਾਰ ਇਸ ਵੱਲ ਧਿਆਨ ਦੇਣ ਦੀ ਮੰਗ ਕੀਤੀ ਸੀ, ਪਰ ਕੋਈ ਸੁਣਵਾਈ ਨਹੀਂ ਹੋਈ।

ਪਿਪਲੋਡੀ ਪਿੰਡ ਝਾਲਾਵਾੜ ਜ਼ਿਲ੍ਹਾ ਮੁੱਖ ਦਫ਼ਤਰ ਤੋਂ ਲਗਭਗ 110 ਕਿਲੋਮੀਟਰ ਦੂਰ ਹੈ। ਝਾਲਾਵਾੜ ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਦਾ ਗ੍ਰਹਿ ਇਲਾਕਾ ਹੈ। ਉਨ੍ਹਾਂ ਦਾ ਪੁੱਤਰ ਦੁਸ਼ਯੰਤ ਕੁਮਾਰ ਇੱਥੋਂ ਦਾ ਸੰਸਦ ਮੈਂਬਰ ਹੈ।

ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਕਿਹਾ, ਕਿ ਪਿਪਲੋਡੀ ਵਿੱਚ ਸਰਕਾਰੀ ਸਕੂਲ ਦੀ ਇਮਾਰਤ ਦੇ ਮਲਬੇ ਕਾਰਨ 3 ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਕੁਝ ਬੱਚੇ ਜ਼ਖਮੀ ਹੋਏ ਹਨ, ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮੈਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਾਰੇ ਬੱਚਿਆਂ ਦਾ ਸਰਕਾਰੀ ਖਰਚੇ ‘ਤੇ ਇਲਾਜ ਕੀਤਾ ਜਾਣਾ ਚਾਹੀਦਾ ਹੈ। ਇਸ ਘਟਨਾ ਦੀ ਉੱਚ ਪੱਧਰੀ ਜਾਂਚ ਹੋਵੇਗੀ। ਇਹ ਹਾਦਸਾ ਅਸਲ ਵਿੱਚ ਕਿਉਂ ਹੋਇਆ? ਛੱਤ ਕਿਉਂ ਡਿੱਗੀ? ਮੈਂ ਸਾਰੇ ਅਧਿਕਾਰੀਆਂ ਨੂੰ ਮੌਕੇ ‘ਤੇ ਪਹੁੰਚਣ ਅਤੇ ਹਰ ਸੰਭਵ ਮਦਦ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਕਾਂਗਰਸ ਦੇ ਪਾਪ ਹਨ, ਜਿਸ ਦੇ ਨਤੀਜੇ ਅਸੀਂ ਭੁਗਤ ਰਹੇ ਹਾਂ।’

ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ, ‘ਝਾਲਾਵਾੜ ਵਿੱਚ ਇੱਕ ਸਰਕਾਰੀ ਸਕੂਲ ਦੀ ਇਮਾਰਤ ਡਿੱਗਣ ਕਾਰਨ ਬਹੁਤ ਸਾਰੇ ਬੱਚਿਆਂ ਅਤੇ ਅਧਿਆਪਕਾਂ ਦੇ ਜ਼ਖਮੀ ਹੋਣ ਦੀਆਂ ਰਿਪੋਰਟਾਂ ਹਨ। ਮੈਂ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਜਾਨੀ ਨੁਕਸਾਨ ਘੱਟ ਤੋਂ ਘੱਟ ਹੋਵੇ ਅਤੇ ਜ਼ਖਮੀਆਂ ਨੂੰ ਜਲਦੀ ਠੀਕ ਕੀਤਾ ਜਾਵੇ।’

Share This Article
Leave a Comment