ਬਰਨਾਲਾ ‘ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਕਈ ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ

Prabhjot Kaur
1 Min Read

ਬਰਨਾਲਾ: ਬਰਨਾਲਾ-ਚੰਡੀਗੜ੍ਹ ਮੁੱਖ ਮਾਰਗ ‘ਤੇ ਤੇਜ਼ ਰਫਤਾਰ ਸਕੂਲ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋਈ ਹੈ। ਹਾਦਸੇ ਵਿਚ 14 ਸਕੂਲੀ ਬੱਚੇ ਜ਼ਖਮੀ ਹੋਏ ਹਨ। ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਹੈ।

ਜਾਣਕਾਰੀ ਮੁਤਾਬਕ ਇਹ ਬੱਸ ਗ੍ਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਦੱਸੀ ਜਾ ਰਹੀ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਧਨੌਲਾ ਤੋਂ ਪਿੰਡ ਭੱਠਲ ਨੂੰ ਜਾਂਦੀ ਸੜਕ ਦੇ ਕੋਲ ਇੱਕ ਤੇਜ਼ ਰਫ਼ਤਾਰ ਸਕੂਲ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਟੱਕਰ ਐਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਬੱਸ ਡਰਾਈਵਰ ਅਤੇ ਮਹਿਲਾ ਹੈਲਪਰ ਸਮੇਤ ਕਰੀਬ 14 ਬੱਚੇ ਜ਼ਖ਼ਮੀ ਹੋ ਗਏ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment