ਸਕੂਲ ਬੱਸ ਤੇ ਕਾਰ ਦੀ ਟੱਕਰ, ਦੋਵੇਂ ਵਾਹਨਾਂ ਦੇ ਡਰਾਈਵਰ ਜ਼ਖ਼ਮੀ

Global Team
2 Min Read

ਕਪੂਰਥਲਾ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ‘ਤੇ ਸੋਮਵਾਰ ਸਵੇਰੇ ਸਕੂਲ ਬੱਸ ਅਤੇ ਸਵਿਫਟ ਡਿਜ਼ਾਇਰ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਵਿੱਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਵਿੱਚ ਕਾਰ ਚਾਲਕ ਵੀ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਆਰਸੀਐਫ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਬੱਸ ਵਿੱਚ ਬੈਠੇ ਸਾਰੇ ਬੱਚੇ ਸੁਰੱਖਿਅਤ ਹਨ। ਬੱਸ ਡਰਾਈਵਰ ਵੀ ਜ਼ਖ਼ਮੀ ਹੋ ਗਿਆ।

ਰੋਡ ਸੇਫਟੀ ਫੋਰਸ ਦੇ ਇੰਚਾਰਜ ਏਐਸਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਮੌਕੇ ’ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਚਲਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਰੋਡ ’ਤੇ ਪਿੰਡ ਢੁੱਡੀਆਂਵਾਲ ਨੇੜੇ ਸੋਮਵਾਰ ਸਵੇਰੇ 8 ਵਜੇ ਦੇ ਕਰੀਬ ਸਕੂਲੀ ਬੱਸ ਅਤੇ ਕਾਰ ਵਿਚਕਾਰ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਜਿਸ ਵਿੱਚ ਕਾਰ ਚਲਾ ਰਿਹਾ ਨਵੀਨ ਚਾਹਲ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਬੱਸ ਚਾਲਕ ਕਰਨੈਲ ਸਿੰਘ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

ਇਸ ਹਾਦਸੇ ਤੋਂ ਬਾਅਦ ਸਕੂਲ ਬੱਸ ਵਿੱਚ ਬੈਠੇ ਬੱਚੇ ਡਰ ਗਏ। ਜਿਸ ਤੋਂ ਬਾਅਦ ਰੋਡ ਸੇਫਟੀ ਫੋਰਸ (SSF) ਦੀ ਟੀਮ ਨੂੰ ਬੁਲਾਇਆ ਗਿਆ। ਐੱਸਐੱਸਐੱਫ ਨੇ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਦਾਖ਼ਲ ਕਰਵਾਇਆ। ASI ਹਰਪ੍ਰੀਤ ਸਿੰਘ ਨੇ ਦੱਸਿਆ ਕਿ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਦੋਵੇਂ ਵਾਹਨਾਂ ਨੂੰ ਵੀ ਸਾਈਡ ’ਤੇ ਕਰ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment