ਸਕੂਲ ਬੱਸ ਨੇ ਕੁਚਲੀ 5 ਸਾਲਾ ਬੱਚੀ, ਘਟਨਾ ਕੈਮਰੇ ‘ਚ ਕੈਦ

Global Team
2 Min Read

ਲੁਧਿਆਣਾ: ਸਕੂਲ ਬੱਸ ਹੇਠਾਂ ਆਉਣ ਕਾਰਨ 5 ਸਾਲਾ ਮਾਸੂਮ ਬੱਚੀ ਦੀ ਮੌਤ ਹੋ ਗਈ ਹੈ। ਲੁਧਿਆਣਾ ਦੇ ਨਿੱਜੀ ਸਕੂਲ ਦੀ ਬੱਸ ਹੇਠਾਂ ਪਹਿਲੀ ਜਮਾਤ ‘ਚ ਪੜ੍ਹਦੀ ਬੱਚੀ ਆ ਗਈ। ਬੱਚੀ ਦਾ ਨਾਮ ਅਮਾਇਰਾ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਸਕੂਲ ਵਿਚ ਬੱਸ ‘ਚੋਂ ਉਤਰਦੇ ਸਮੇਂ  ਵਾਪਰਿਆ। ਹਾਦਸੇ ਤੋਂ ਬਾਅਦ ਮਾਪਿਆਂ ਨੇ ਸਕੂਲ ਅੱਗੇ ਹੰਗਾਮਾ ਕੀਤਾ। ਸਕੂਲ ਨੇ ਮਾਪਿਆਂ ਨੂੰ ਅੰਦਰ ਦਾਖਲ ਨਹੀਂ ਦਿੱਤਾ।

ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਡਿਵੀਜ਼ਨ ਨੰਬਰ ਸੱਤ ਦੇ ਅਧੀਨ ਪੈਂਦੇ ਚੰਡੀਗੜ੍ਹ ਰੋਡ ‘ਤੇ ਸਥਿਤ ਬੀਸੀਐਮ ਸਕੂਲ ਵਿੱਚ ਅੱਜ ਸਵੇਰੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਕੂਲ ਬੱਸ ਬੱਚਿਆਂ ਨੂੰ ਲੈ ਕੇ ਆਈ। ਪਹਿਲੀ ਜਮਾਤ ਵਿੱਚ ਪੜ੍ਹਨ ਵਾਲੀ ਮਾਪਿਆਂ ਦੀ ਇਕਲੌਤੀ ਬੇਟੀ ਅਮਾਇਰਾ ਸਕੂਲ ਬੱਸ ਦੇ ਹੇਠਾਂ ਆ ਗਈ ਜਿਸ ਕਰਕੇ ਉਸ ਦੀ ਮੌਤ ਹੋ ਗਈ, ਹਾਲਾਂਕਿ ਉਸ ਨੂੰ ਨੇੜਲੇ ਹਸਪਤਾਲ ਵਿੱਚ ਲਿਜਾਇਆ ਗਿਆ ਪਰ ਉਦੋਂ ਤੱਕ ਕਾਫੀ ਦੇਰੀ ਹੋ ਚੁੱਕੀ ਸੀ।

ਇਸ ਦੌਰਾਨ ਮਾਪਿਆਂ ਨੇ ਸਕੂਲ ਪ੍ਰਬੰਧਕਾਂ ਨੂੰ ਇਸ ਸਭ ਲਈ ਜ਼ਿੰਮੇਵਾਰ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਜਾਣਬੁਝ ਕੇ ਸਾਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਜਦੋਂ ਮਾਪੇ ਸਕੂਲ ਦੇ ਬਾਹਰ ਪਹੁੰਚ ਗਏ ਤਾਂ ਸਕੂਲ ਵਾਲਿਆਂ ਨੇ ਦਰਵਾਜੇ ਤੱਕ ਨਹੀਂ ਖੋਲ੍ਹੇ।

ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਅੰਦਰ ਹੀ ਜਦੋਂ ਬੱਚੀ ਬੱਸ ਤੋਂ ਉਤਰੀ ਤਾਂ ਉਦੋਂ ਇਹ ਹਾਦਸਾ ਵਾਪਰਿਆ। ਬੱਚੀ ਪਹਿਲੀ ਜਮਾਤ ਦੀ ਵਿਦਿਆਰਥਣ ਸੀ ਅਤੇ ਉਸ ਦੀ ਉਮਰ ਛੇ ਤੋਂ ਸੱਤ ਸਾਲ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment