ਨਿਊਜ਼ ਡੈਸਕ: ਕੈਥਲ ਦੇ ਨੌਚ ਪਿੰਡ ਵਿੱਚ ਸੋਮਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿੱਚ ਡਿੱਗ ਗਈ। ਜਿਸ ਕਾਰਨ ਬੱਸ ਵਿੱਚ ਸਵਾਰ ਅੱਠ ਬੱਚੇ ਗੰਭੀਰ ਜ਼ਖ਼ਮੀ ਹੋ ਗਏ ਹਨ। ਇਸ ਹਾਦਸੇ ਵਿੱਚ ਬੱਸ ਡਰਾਈਵਰ ਅਤੇ ਮਹਿਲਾ ਕੰਡਕਟਰ ਵੀ ਗੰਭੀਰ ਜ਼ਖ਼ਮੀ ਹੋ ਗਏ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਕਯੋਦਕ ਚੌਕੀ ਪੁਲਿਸ ਅਤੇ ਡਾਇਲ 112 ਦੀ ਟੀਮ ਮੌਕੇ ‘ਤੇ ਪਹੁੰਚ ਗਈ।
ਜਾਣਕਾਰੀ ਅਨੁਸਾਰ ਜਦੋਂ ਪਿਹੋਵਾ ਦੀ ਗੁਰੂ ਨਾਨਕ ਅਕੈਡਮੀ ਦੀ ਬੱਸ ਸਕੂਲੀ ਬੱਚਿਆਂ ਨੂੰ ਲੈ ਕੇ ਪਿੰਡ ਦੇ ਡੇਰੇ ਤੋਂ ਆ ਰਹੀ ਸੀ। ਸਤਲੁਜ ਯਮੁਨਾ ਲਿੰਕ ਨਹਿਰ ਦੇ ਟ੍ਰੈਕ ਤੋਂ ਲੰਘਦੇ ਸਮੇਂ ਬੱਸ ਵਿੱਚ ਤਕਨੀਕੀ ਨੁਕਸ ਆ ਗਿਆ ਜਿਸ ਕਾਰਨ ਬੱਸ ਆਪਣਾ ਸੰਤੁਲਨ ਗੁਆ ਬੈਠੀ ਅਤੇ ਸਿੱਧੀ ਨਹਿਰ ਵਿੱਚ ਜਾ ਡਿੱਗੀ। ਸਥਾਨਿਕ ਲੋਕਾਂ ਦੀ ਮਦਦ ਨਾਲ ਸਾਰੇ ਬੱਚਿਆਂ ਅਤੇ ਬੱਸ ਸਟਾਫ਼ ਨੂੰ ਬਾਹਰ ਕੱਢਿਆ ਗਿਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਬੱਸ ਵਿੱਚ ਕੁੱਲ 8 ਬੱਚੇ ਸਵਾਰ ਸਨ। ਸਾਰੇ ਗੰਭੀਰ ਜ਼ਖਮੀ ਹੋ ਗਏ ਹਨ। ਬੱਸ ਡਰਾਈਵਰ ਅਤੇ ਮਹਿਲਾ ਕੰਡਕਟਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।