ਬੱਚਿਆਂ ਨੂੰ ਸਕੂਲ ਲੈ ਕੇ ਜਾਂਦੇ ਸਮੇਂ ਰਸਤੇ ਵਿੱਚ ਬੱਸ ਪਲਟਣ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ 5 ਸਕੂਲੀ ਬੱਚਿਆਂ ਦੀ ਮੌਤ ਹੋ ਗਈ ਅਤੇ 15 ਦੇ ਕਰੀਬ ਵਿਦਿਆਰਥੀ ਗੰਭੀਰ ਜ਼ਖਮੀ ਹਨ। ਇਹ ਹਾਦਸਾ ਹਰਿਆਣਾ ਦੇ ਮਹਿੰਦਰਗੜ੍ਹ ਨੇੜੇ ਕਨੀਨਾ ਵਿੱਚ ਵਾਪਰਿਆ ਹੈ।
ਹਾਦਸੇ ਵਿੱਚ ਜ਼ਖਮੀ ਹੋਏ ਬੱਚਿਆਂ ਨੂੰ ਇਲਾਜ ਦੇ ਲਈ ਨਜਦੀਕੀ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇਹਨਾਂ ਵਿੱਚ ਜਿਹਨਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ ਉਹਨਾਂ ਨੂੰ ਰੇਵਾੜੀ ਰੈਫਰ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਮੌਕੇ ਪਹੁੰਚ ਗਈ ਹੈ। ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜੀਐਲ ਪਬਲਿਕ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਸਕੂਲ ਆ ਰਹੀ ਸੀ ਕਿ ਰਸਤੇ ਵਿੱਚ ਓਵਰ ਟੇਕ ਕਰਦੇ ਸਮੇਂ ਬੱਸ ਪਲਟ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਜਿਸ ਵਿੱਚ 5 ਬੱਚਿਆਂ ਦੀ ਮੌਤ ਹੋ ਗਈ।