ਨਿਊਜ਼ ਡੈਸਕ: ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਬੱਸ ਵਿੱਚ 44 ਜਣੇ ਸਵਾਰ ਸਨ, ਜਿਨ੍ਹਾਂ ਵਿੱਚੋਂ 16 ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਬਚਾਅ ਕਰਮਚਾਰੀ ਬਾਕੀ ਬਚੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਹਾਲਾਂਕਿ ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬੱਸ ਦਾ ਟਾਇਰ ਫਟਣ ਕਾਰਨ ਅੱਗ ਲੱਗੀ ਹੈ। ਇਹ ਹਾਦਸਾ ਬੈਂਕਾਕ ਦੇ ਖੂ ਖੋਤ ਇਲਾਕੇ ‘ਚ ਮੰਗਲਵਾਰ ਦੁਪਹਿਰ ਕਰੀਬ 12.30 ਵਜੇ ਵਾਪਰਿਆ। ਬੱਸ ਸਕੂਲ ਤੋਂ ਵਾਪਸ ਆ ਰਹੀ ਸੀ।
ਬੱਸ ਵਿੱਚ 3 ਤੋਂ 15 ਸਾਲ ਤੱਕ ਦੇ ਬੱਚੇ ਮੌਜੂਦ ਸਨ। ਇਸ ਤੋਂ ਇਲਾਵਾ ਉਸ ਦੇ ਨਾਲ 5 ਅਧਿਆਪਕ ਵੀ ਸਵਾਰ ਸਨ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।