ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲ ਵਿਰੁੱਧ ਸਕੂਲ ਸਿੱਖਿਆ ਵਿਭਾਗ ਵੱਲੋਂ ਸਖਤ ਕਰਵਾਈ ਕਰਨ ਦੀ ਚੇਤਾਵਨੀ

TeamGlobalPunjab
1 Min Read

ਚੰਡੀਗੜ੍ਹ: ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲਾਂ ਵਿੱਚ ਸੱਦ ਕੇ ਮਾਪੇ-ਅਧਿਆਪਕ ਮਿਲਣੀ ਕਰਨ ਵਿਰੁੱਧ ਸਕੂਲ ਸਿੱਖਿਆ ਵਿਭਾਗ ਨੇ ਸਖਤ ਕਾਰਵਾਈ ਕਰਨ ਦੀ ਚੇਤਾਨਵੀ ਦਿੱਤੀ ਹੈ।

ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਕੁੱਝ ਪ੍ਰਾਈਵੇਟ ਸਕੂਲਾਂ ਵੱਲੋਂ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀਆਂ ਘਟਨਾਵਾਂ ਵਿਭਾਗ ਦੇ ਧਿਆਨ ਵਿੱਚ ਆਈਆਂ ਹਨ। ਇਸ ਕਰਕੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਇੱਕ ਪੱਤਰ ਲਿਖ ਕੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪ੍ਰਾਈਵੇਟ ਸਕੂਲਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਹ ਯਕੀਨੀ ਬਨਾਉਣ ਕਿ ਪ੍ਰਾਈਵੇਟ ਸਕੂਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਵਿੱਚ ਸੱਦ ਕੇ ਮੀਟਿੰਗਾਂ ਨਾ ਕਰਨ।

ਬੁਲਾਰੇ ਅਨੁਸਾਰ ਅਧਿਕਾਰੀਆਂ ਨੂੰ ਅਨੁਸਾਸ਼ਨੀ ਕਾਰਵਾਈ ਕਰਨ ਲਈ ਅਜਿਹੇ ਕੇਸ ਡਾਇਰੈਕਟੋਰੇਟ ਅਤੇ ਸਬੰਧਿਤ ਡਿਪਟੀ ਕਮਿਸ਼ਨਰਾਂ ਨੂੰ ਕੇਸ ਭੇਜਣ ਲਈ ਕਿਹਾ ਗਿਆ ਹੈ ਤਾਂ ਜੋ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ।

Share this Article
Leave a comment