ਚੰਡੀਗੜ੍ਹ: ਲਗਾਤਾਰ ਵਧ ਰਹੀ ਠੰਢ ਨੂੰ ਦੇਖਦਿਆਂ ਪੰਜਾਬ ਸਰਕਾਰ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲੀ ਬੱਚਿਆਂ ਲਈ ਵੱਡਾ ਫੈਸਲਾ ਲਿਆ ਹੈ। ਚੰਡੀਗੜ੍ਹ ਵਿੱਚ ਸਕੂਲਾਂ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਠੰਡ ਅਤੇ ਧੁੰਦ ਕਾਰਨ ਪ੍ਰਸ਼ਾਸਨ ਨੇ ਲਿਆ ਇਹ ਫੈਸਲਾ। ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਹੁਣ 9 ਜਨਵਰੀ ਨੂੰ ਖੁੱਲ੍ਹਣਗੇ।
ਇਸ ਸਬੰਧੀ ਸਿੱਖਿਆ ਵਿਭਾਗ ਨੇ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ 25 ਦਸੰਬਰ ਤੋਂ 2 ਜਨਵਰੀ ਤੱਕ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਵਿਭਾਗ ਨੇ ਨੋਟੀਫਿਕੇਸ਼ਨ ਵਿੱਚ ਲਿਖਿਆ ਹੈ ਕਿ ਜ਼ਿਆਦਾ ਧੁੰਦ ਅਤੇ ਠੰਢ ਕਾਰਨ ਬੱਚਿਆਂ ਦੀ ਸਿਹਤ ਨਾ ਵਿਗੜ ਜਾਵੇ, ਇਸ ਲਈ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।