ਬਾਸਮਾ: ਰਾਜਪੁਰਾ ਦੇ ਨਾਲ ਲੱਗਦੇ ਪਿੰਡ ਬਾਸਮਾ ਤੋਂ ਇੱਕ ਬਹੁਤ ਹੀ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅਧਿਆਪਕਾ ਵੱਲੋਂ ਪਹਿਲੀ ਕਲਾਸ ਦੀ ਬੱਚੀ ਨੂੰ ਬਹੁਤ ਹੀ ਬੁਰੇ ਤਰੀਕੇ ਨਾਲ ਕੁੱਟਿਆ, ਜਿਸ ਬੱਚੀ ਨਾਲ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਜਦੋਂ ਬੱਚੀ ਦੀ ਮਾਂ ਉਸ ਨੂੰ ਸਕੂਲੋਂ ਲੈਣ ਆਈ ਤਾਂ ਮਾਂ ਨੂੰ ਪਤਾ ਲੱਗਿਆ। ਉਸ ਤੋਂ ਬਾਅਦ ਬਚੀ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ ਜਿੱਥੇ ਬਚੀ ਹਜੇ ਵੀ ਡਾਕਟਰਾਂ ਦੀ ਨਿਗਰਾਨੀ ਵਿੱਚ ਜ਼ੇਰੇ ਇਲਾਜ ਹੈ।
ਜਾਣਕਾਰੀ ਦਿੰਦੇ ਪੀੜਤ ਬੱਚੀ ਦੀ ਮਾਤਾ ਨੇ ਦੱਸਿਆ ਕਿ ਜਦੋਂ ਇਸ ਬਾਰੇ ਸਾਨੂੰ ਪਤਾ ਲੱਗਿਆ ਤਾਂ ਅਸੀਂ ਪ੍ਰਿੰਸੀਪਲ ਨਾਲ ਗੱਲਬਾਤ ਕਰਨਾ ਚਾਹੀ ਅਤੇ ਟੀਚਰ ਨਾਲ ਵੀ ਗੱਲ ਕੀਤੀ ਸਿਰਫ ਉਹਨਾਂ ਨੇ ਮੁਆਫੀ ਮੰਗ ਕੇ ਆਪਣਾ ਪਿੱਛਾ ਛੁਡਵਾ ਲਿਆ। ਉਨ੍ਹਾਂ ਨੇ ਦੱਸਿਆ ਕਿ ਬੱਚੀ ਦੀ ਹਾਲਤ ਬਹੁਤ ਹੀ ਨਾਜ਼ੁਕ ਸੀ ਤੇ ਅਸੀਂ ਉਸ ਨੂੰ ਤੁਰੰਤ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਲੈ ਗਏ ਤੇ ਡਾਕਟਰਾਂ ਵੱਲੋਂ ਮੁਆਇਨਾ ਕਰਨ ਤੋਂ ਬਾਅਦ ਬੱਚੀ ਨੂੰ ਹਸਪਤਾਲ ਵਿੱਚ ਦਾਖਲ ਕਰ ਲਿਆ ਗਿਆ ਉਹਨਾਂ ਕਿਹਾ ਕਿ ਇਹ ਸਕੂਲ ਦਾ ਪਹਿਲਾ ਮਾਮਲਾ ਨਹੀਂ ਹੈ ਪਹਿਲੇ ਵੀ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ।
ਬੱਚੀ ਦੀ ਮਾਂ ਨੇ ਦੱਸਿਆ ਕਿ ਕਲਾਸ ਟੀਚਰ ਮਮਤਾ ਨਾਲ ਜਦੋਂ ਸਕੂਲ ਵਿਚ ਗੱਲਬਾਤ ਕੀਤੀ ਤਾਂ ਉਸਨੇ ਆਪਣੀ ਗਲਤੀ ਮੰਨਦਿਆਂ ਹੋਇਆਂ ਮਾਫੀ ਮੰਗੀ ਅਤੇ ਅੱਗੇ ਤੋਂ ਅਜਿਹੀ ਗਲਤੀ ਨਾ ਕਰਨ ਲਈ ਕਿਹਾ ਸੀ। ਇਸ ਸਬੰਧੀ ਮੀਡੀਆ ਵੱਲੋਂ ਕਲਾਸ ਟੀਚਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਅਧਿਆਪਕ ਦਾ ਫੋਨ ਬੰਦ ਆ ਰਿਹਾ ਸੀ, ਦੂਜੇ ਪਾਸੇ ਸਕੂਲ ਦੇ ਮੈਨੇਜਮੈਂਟ ਕਮੇਟੀ ਨੇ ਦੱਸਿਆ ਕਿ ਟੀਚਰ ਨੂੰ ਸਕੂਲ ਤੋਂ ਕੱਢ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।