ਸ਼ਿਮਲਾ-ਮੰਡੀ ‘ਚ ਅੱਜ ਅਤੇ ਕੱਲ੍ਹ ਸਕੂਲ-ਕਾਲਜ ਰਹਿਣਗੇ ਬੰਦ

Rajneet Kaur
2 Min Read

ਸ਼ਿਮਲਾ: ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਸੂਬੇ ਵਿੱਚ ਮੌਜੂਦਾ ਆਫ਼ਤ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਦਿਨਾਂ ਵਿੱਚ ਮੀਂਹ ਵਿੱਚ 157 ਫੀਸਦੀ ਵਾਧਾ ਹੋਣ ਕਾਰਨ ਸੂਬੇ ਭਰ ਵਿੱਚ ਭਾਰੀ ਨੁਕਸਾਨ ਹੋਇਆ ਹੈ। ਰੁਕੇ ਹੋਏ ਬਹਾਲੀ ਦੇ ਕੰਮਾਂ ਵਿੱਚ ਤੇਜ਼ੀ ਲਿਆਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਉਨ੍ਹਾਂ ਕਿਹਾ ਕਿ 1220 ਸੜਕਾਂ ਵਿੱਚੋਂ 400 ਦੇ ਕਰੀਬ ਸੜਕਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਉਨ੍ਹਾਂ ਬਿਜਲੀ ਅਤੇ ਜਲ ਸਪਲਾਈ ਪ੍ਰਾਜੈਕਟਾਂ ਨੂੰ ਬਹਾਲ ਕਰਨ ਲਈ ਜੰਗੀ ਪੱਧਰ ’ਤੇ ਕੰਮ ਕਰਨ ਲਈ ਕਿਹਾ ਹੈ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਸ਼ਿਮਲਾ ਅਤੇ ਮੰਡੀ ਦੇ ਸਾਰੇ ਸਕੂਲ ਅਤੇ ਕਾਲਜ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੇ। ਇਸ ਤੋਂ ਇਲਾਵਾ ਪੂਰੇ ਹਿਮਾਚਲ ਪ੍ਰਦੇਸ਼ ਵਿੱਚ  16 ਅਗਸਤ ਨੂੰ ਸਾਰੇ ਤਕਨੀਕੀ ਵਿਦਿਅਕ ਅਦਾਰੇ ਇੰਜੀਨੀਅਰਿੰਗ/ਫਾਰਮੇਸੀ ਕਾਲਜ/ਪੌਲੀਟੈਕਨਿਕ ਅਤੇ ਆਈ.ਟੀ.ਆਈਜ਼ (ਪ੍ਰਾਈਵੇਟ ਅਤੇ ਸਰਕਾਰੀ) ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਸ਼ਿਮਲਾ ਸ਼ਹਿਰੀ ਖੇਤਰ ਵਿੱਚ ਭਾਰੀ ਮੀਂਹ ਕਾਰਨ 500 ਤੋਂ ਵੱਧ ਦਰੱਖਤ ਡਿੱਗ ਗਏ ਹਨ, ਜਿਸ ਕਾਰਨ ਸਥਾਨਕ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਉਨ੍ਹਾਂ ਜੰਗਲਾਤ ਵਿਭਾਗ ਨੂੰ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਡਿੱਗੇ ਦਰੱਖਤਾਂ ਦਾ ਸਮੇਂ ਸਿਰ ਅਤੇ ਸਹੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment