ਨਵੀਂ ਦਿੱਲੀ: ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਕਾਰਨ ਨੋਇਡਾ ਅਤੇ ਗ੍ਰੇਟਰ ਨੋਇਡਾ ਵਿੱਚ 12ਵੀਂ ਤੱਕ ਦੇ ਸਾਰੇ ਸਕੂਲ 25 ਨਵੰਬਰ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਹਾਲਾਂਕਿ ਸਕੂਲਾਂ ਵਿੱਚ ਆਨਲਾਈਨ ਕਲਾਸਾਂ ਚੱਲਣਗੀਆਂ। ਇੱਥੇ ਦੱਸ ਦਈਏ ਕਿ 25 ਨਵੰਬਰ ਨੂੰ ਸੁਪਰੀਮ ਕੋਰਟ ‘ਚ ਹਵਾ ਪ੍ਰਦੂਸ਼ਣ ‘ਤੇ ਸੁਣਵਾਈ ਹੈ। ਸੁਣਵਾਈ ਤੋਂ ਬਾਅਦ ਸਕੂਲ ਹੋਰ ਖੋਲ੍ਹਣ ਬਾਰੇ ਅੰਤਿਮ ਫੈਸਲਾ ਲਿਆ ਜਾਵੇਗਾ।
ਨੋਇਡਾ ਪ੍ਰਸ਼ਾਸਨ ਨੇ 23 ਨਵੰਬਰ ਤੱਕ 12ਵੀਂ ਜਮਾਤ ਤੱਕ ਦੇ ਸਕੂਲ ਬੰਦ ਕਰ ਦਿੱਤੇ ਸਨ ਅਤੇ ਅੱਜ 24 ਨਵੰਬਰ ਐਤਵਾਰ ਹੈ। ਪ੍ਰਸ਼ਾਸਨ ਨੇ ਹੁਣ 25 ਨਵੰਬਰ ਨੂੰ ਵੀ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਹ ਹੁਕਮ ਜ਼ਿਲ੍ਹਾ ਸਕੂਲ ਨਿਰੀਖਕ ਵੱਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਹਵਾ ਗੁਣਵੱਤਾ ਸੂਚਕ ਅੰਕ ਨਾਜ਼ੁਕ ਸਥਿਤੀ ਵਿੱਚ ਪਹੁੰਚ ਗਿਆ ਹੈ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਦਿੱਲੀ ਅਤੇ ਗਾਜ਼ੀਆਬਾਦ ਦੇ ਸਕੂਲਾਂ ਤੋਂ ਫਿਲਹਾਲ ਕੋਈ ਅਪਡੇਟ ਨਹੀਂ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ 450 ਤੋਂ ਵੱਧ AQI ਦਰਜ ਕੀਤਾ ਗਿਆ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ, ਦਿੱਲੀ ਵਿਚ GRAP 4 ਲਾਗੂ ਕੀਤਾ ਗਿਆ ਸੀ। ਹੁਣ ਕੀ ਦਿੱਲੀ ਦੇ ਸਕੂਲ ਸੋਮਵਾਰ ਤੋਂ ਖੁੱਲ੍ਹਣਗੇ ਜਾਂ ਨਹੀਂ, ਫਿਲਹਾਲ ਇਸ ਦੀ ਉਡੀਕ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।