ਉੱਤਰ ਪ੍ਰਦੇਸ਼ ਦੇ ਕੌਂਸਲ ਸਕੂਲਾਂ ਦੇ ਬੱਚੇ ਹੁਣ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਮਰ ਕੈਂਪਾਂ ਰਾਹੀਂ ਪੜ੍ਹਾਈ ਦੇ ਨਾਲ-ਨਾਲ ਵਾਧੂ ਗਤੀਵਿਧੀਆਂ ਵਿੱਚ ਵੀ ਸ਼ਾਮਲ ਹੋ ਸਕਣਗੇ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ‘ਚ ਮੁੱਢਲੀ ਸਿੱਖਿਆ ਵਿਭਾਗ ਨੇ ਇਸ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ 20 ਮਈ ਤੋਂ 15 ਜੂਨ ਤੱਕ ਚੋਣਵੇਂ ਸਕੂਲਾਂ ਵਿੱਚ ਸਮਰ ਕੈਂਪ ਲਗਾਏ ਜਾਣਗੇ, ਜਿੱਥੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਹੁਨਰ ਅਤੇ ਨਵੀਆਂ ਗਤੀਵਿਧੀਆਂ ਨਾਲ ਜੋੜਿਆ ਜਾਵੇਗਾ।ਸੀਐਮ ਯੋਗੀ ਦੇ ਨਿਰਦੇਸ਼ਾਂ ‘ਤੇ ਸਮਰ ਕੈਂਪ ਸਵੇਰੇ ਸ਼ੁਰੂ ਹੋਵੇਗਾ ਅਤੇ ਡੇਢ ਘੰਟੇ ਤੱਕ ਚੱਲੇਗਾ। ਇਸ ਦੌਰਾਨ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਆਨੰਦਦਾਇਕ ਅਤੇ ਰਚਨਾਤਮਕ ਗਤੀਵਿਧੀਆਂ ‘ਤੇ ਜ਼ੋਰ ਦਿੱਤਾ ਜਾਵੇਗਾ। ਇਹ ਕੈਂਪ ਸਿੱਖਿਆ ਮਿੱਤਰ, ਇੰਸਟ੍ਰਕਟਰਾਂ ਅਤੇ ਅਧਿਆਪਕਾਂ ਦੀ ਦੇਖ-ਰੇਖ ਹੇਠ ਲਗਾਇਆ ਜਾਵੇਗਾ, ਜਿਸ ਵਿੱਚ ਗੈਰ ਸਰਕਾਰੀ ਸੰਸਥਾਵਾਂ ਅਤੇ ਗ੍ਰੈਜੂਏਟ ਵਲੰਟੀਅਰ ਵੀ ਸਹਿਯੋਗ ਕਰਨਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਕੈਂਪ ਵਿੱਚ ਬੱਚਿਆਂ ਨੂੰ ਖਾਣੇ ਦੀ ਸਹੂਲਤ ਵੀ ਮਿਲੇਗੀ। ਸਪਲੀਮੈਂਟਰੀ ਨਿਊਟ੍ਰੀਸ਼ਨ ਤਹਿਤ ਗੁੜ ਦੀ ਗਜਕ, ਬਾਜਰੇ ਦੇ ਲੱਡੂ, ਰਾਮਦਾਨੇ ਦੇ ਲੱਡੂ, ਗੁੜ-ਚਨੇ ਵਰਗੀਆਂ ਪੌਸ਼ਟਿਕ ਵਸਤੂਆਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਦਾ ਉਦੇਸ਼ ਬੱਚਿਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰੱਖਦੇ ਹੋਏ ਉਨ੍ਹਾਂ ਨੂੰ ਸਿੱਖਣ ਲਈ ਪ੍ਰੇਰਿਤ ਕਰਨਾ ਹੈ। ਸਮਰ ਕੈਂਪ ਵਿੱਚ ਜੀਵਨ ਹੁਨਰ, ਸ਼ਖਸੀਅਤ ਵਿਕਾਸ, ਯੋਗਾ, ਖੇਡਾਂ, ਵਿਗਿਆਨ-ਤਕਨਾਲੋਜੀ ਅਧਾਰਤ ਪ੍ਰਯੋਗ, ਕਲਾ-ਸੱਭਿਆਚਾਰਕ ਪ੍ਰੋਗਰਾਮ ਅਤੇ ਵਾਤਾਵਰਣ ਜਾਗਰੂਕਤਾ ਵਰਗੇ ਵਿਸ਼ਿਆਂ ਦੇ ਨਾਲ ਫਾਊਂਡੇਸ਼ਨਲ ਲਿਟਰੇਸੀ ਐਂਡ ਨਿਊਮੇਰੇਸੀ (FLN) ‘ਤੇ ਆਧਾਰਿਤ ਗਤੀਵਿਧੀਆਂ ਵੀ ਸ਼ਾਮਲ ਹੋਣਗੀਆਂ।
ਦੱਸਿਆ ਜਾ ਰਿਹਾ ਹੈ ਕਿ ਵਿਭਾਗ ਇਸ ‘ਤੇ ਲਗਭਗ 200 ਕਰੋੜ ਰੁਪਏ ਖਰਚ ਕਰੇਗਾ। ਇਹ ਪਹਿਲਕਦਮੀ ਨਾ ਸਿਰਫ਼ ਬੱਚਿਆਂ ਦੇ ਵਿੱਦਿਅਕ ਵਿਕਾਸ ਨੂੰ ਉਤਸ਼ਾਹਿਤ ਕਰੇਗੀ ਸਗੋਂ ਉਨ੍ਹਾਂ ਵਿੱਚ ਲੁਕੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਵੀ ਸਹਾਈ ਸਿੱਧ ਹੋਵੇਗੀ। ਬੱਚਿਆਂ ਨੂੰ ਨਵੀਂ ਦਿਸ਼ਾ ਦੇਣ ਦਾ ਇਹ ਸੁਨਹਿਰੀ ਮੌਕਾ ਹੋਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।