ਮੁਹਾਲੀ: ਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ, ਮੁਹਾਲੀ ਵਿਖੇ ਕੰਮ ਕਰਦੇ ਇਕ ਵਿਗਿਆਨੀ ਦੀ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਮੌਤ ਹੋ ਗਈ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਮ੍ਰਿਤਕ ਦੀ ਪਛਾਣ ਅਭਿਸ਼ੇਕ ਸਵਰਨਕਰ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਪੱਛਮੀ ਬੰਗਾਲ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਇਹ ਵਿਵਾਦ ਪਾਰਕਿੰਗ ਨੂੰ ਲੈ ਕੇ ਹੋਇਆ ਸੀ। ਜਿਸ ਨੇ ਬਾਅਦ ਵਿੱਚ ਗੰਭੀਰ ਰੂਪ ਧਾਰਨ ਕਰ ਲਿਆ।
ਅਭਿਸ਼ੇਕ ਸਵਰਨਕਰ ਪਹਿਲਾਂ ਹੀ ਬਿਮਾਰ ਸਨ ਅਤੇ ਉਨ੍ਹਾਂ ਦਾ ਗੁਰਦਾ ਟ੍ਰਾਂਸਪਲਾਂਟ ਹੋਇਆ ਸੀ। ਇਸ ਤੋਂ ਇਲਾਵਾ, ਉਹ ਡਾਇਲਸਿਸ ‘ਤੇ ਸੀ। ਇਸ ਝਗੜੇ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ ਅਤੇ ਉਨ੍ਹਾਂ ਦੀ ਮੌਤ ਹੋ ਗਈ।
ਮੰਗਲਵਾਰ ਦੇਰ ਸ਼ਾਮ, ਮ੍ਰਿਤਕ ਦਾ ਆਪਣੇ ਗੁਆਂਢੀ ਨਾਲ ਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਝਗੜੇ ਤੋਂ ਬਾਅਦ ਹੱਥੋਂਪਾਈ ਹੋ ਗਈ ਅਤੇ ਅਭਿਸ਼ੇਕ ਨੂੰ ਧੱਕਾ ਦੇ ਦਿੱਤਾ ਗਿਆ। ਜਿਸ ਕਾਰਨ ਉਹ ਜ਼ਮੀਨ ‘ਤੇ ਡਿਗ ਪਿਆ।ਦੋਸ਼ੀ ਤੁਰੰਤ ਉਸ ਨੂੰ ਇਲਾਜ਼ ਲਈ ਫੋਰਟਿਸ ਹਸਪਤਾਲ ਲੈ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਕਤਲ ਦੋ ਮੁਲਜ਼ਮ ਬੰਟੀ ਵਿਰੁਧ ਬੀਐਨਐਸ ਦੀ ਧਾਰਾ 105 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।