ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵੱਲੋਂ ਮਈ ’ਚ ਚੋਣਾਂ ਕਰਵਾਉਣ ਦਾ ਸੱਦਾ

TeamGlobalPunjab
2 Min Read

ਕੈਨਬਰਾ: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਮਈ ‘ਚ ਚੋਣਾਂ ਕਰਵਾਉਣ ਦਾ ਸੱਦਾ ਦਿੱਤਾ ਹੈ। ਮੌਰੀਸਨ ਵੱਲੋਂ ਗਵਰਨਰ-ਜਨਰਲ ਡੇਵਿਡ ਹਰਲੇ ਅਤੇ ਮਹਾਰਾਣੀ ਐਲਿਜ਼ਾਬੈਥ ਦੇ ਪ੍ਰਤੀਨਿਧੀ ਨੂੰ ਚੋਣ ਦੀ ਮਿਤੀ ਨਿਰਧਾਰਤ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਅੱਜ ਸ਼ਾਮ ਨੂੰ ਚੋਣਾਂ ਦੀ ਤਰੀਕ ਸਬੰਧੀ ਐਲਾਨ ਕੀਤਾ ਜਾ ਸਕਦਾ ਹੈ। ਇਹ ਚੋਣਾਂ ਚੀਨ ਦੀ ਆਰਥਿਕ ਤਾਕਤ, ਜਲਵਾਯੂ ਤਬਦੀਲੀ ਅਤੇ ਕੋਵਿਡ-19 ਮਹਾਮਾਰੀ ਸਣੇ ਕਈ ਹੋਰ ਮੁੱਦਿਆਂ ‘ਤੇ ਲੜੀ ਜਾਵੇਗੀ।ਆਸਟ੍ਰੇਲੀਆ ਵਿੱਚ ਸੱਤਾਧਾਰੀ ਕੰਜ਼ਰਵੇਟਿਵ ਗੱਠਜੋੜ ਚੌਥੀ ਵਾਰ ਤਿੰਨ ਸਾਲ ਦਾ ਕਾਰਜਕਾਲ ਹਾਸਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਦੱਸਣਯੋਗ ਹੈ ਕਿ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਦੇਸ਼ ਦੇ ਸਭ ਤੋਂ ਸਫਲ ਪ੍ਰਧਾਨ ਮੰਤਰੀ ਰਹੇ ਹਨ। ਮੌਰੀਸਨ 2007 ਤੋਂ ਬਾਅਦ ਪਹਿਲੇ ਪ੍ਰਧਾਨ ਮੰਤਰੀ ਹਨ ਜੋ ਇੱਕ ਚੋਣਾਂ ਤੋਂ ਦੂਜੀਆਂ ਚੋਣਾਂ ਤੱਕ ਅਹੁਦੇ ‘ਤੇ ਬਣੇ ਰਹੇ।

ਮੌਰੀਸਨ ਨੂੰ ਸਾਲ 2018 ਵਿੱਚ ਐਕਸੀਡੈਂਟਲ ਪ੍ਰਧਾਨ ਮੰਤਰੀ ਦਾ ਨਾਮ ਦਿੱਤਾ ਗਿਆ ਸੀ ਜਦੋਂ ਸਰਕਾਰ ਵਿੱਚ ਸਹਿਯੋਗੀਆਂ ਨੇ ਉਨ੍ਹਾਂ ਨੂੰ ਮੌਜੂਦਾ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਦੀ ਥਾਂ ਲੈਣ ਲਈ ਚੁਣਿਆ ਸੀ। ਇਹ ਵੋਟਰਾਂ ਨੂੰ ਸ਼ਾਮਲ ਕੀਤੇ ਬਿਨਾਂ ਕਿਸੇ ਪ੍ਰਧਾਨ ਮੰਤਰੀ ਵਲੋਂ ਇੱਕ ਹੋਰ ਤਖ਼ਤਾਪਲਟ ਸੀ। ਮੌਰੀਸਨ ਆਪਣੇ ਆਪ ਨੂੰ ਇੱਕ ਸਧਾਰਨ ਆਸਟ੍ਰੇਲੀਅਨ ਪਰਿਵਾਰ ਤੋਂ ਦੱਸਦੇ ਹਨ। ਸਿਆਸਤ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀਆਂ ਸਰਕਾਰਾਂ ਲਈ ਸੈਰ ਸਪਾਟੇ ਦੇ ਖੇਤਰ ਵਿੱਚ ਕੰਮ ਕੀਤਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment