ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਮਾਹੌਲ ਤਣਾਅਪੂਰਨ

Global Team
3 Min Read

ਨਿਊਜ਼ ਡੈਸਕ: ਪਿੰਡ ਬਾੜੀਆਂ ਕਲਾਂ ਵਿੱਚ ਬੀਤੇ ਦਿਨ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਕਥਿਤ ਤੋੜਫੋੜ ਦੀ ਘਟਨਾ ਤੋਂ ਬਾਅਦ ਅੱਜ ਮਾਹੌਲ ਤਣਾਅਪੂਰਨ ਹੋ ਗਿਆ। ਘਟਨਾ ਦਾ ਜਾਇਜ਼ਾ ਲੈਣ ਲਈ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਅਤੇ ਜਲੰਧਰ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਭਾਜਪਾ ਦੇ ਹੋਰ ਆਗੂ ਪਿੰਡ ਬਾੜੀਆਂ ਕਲਾਂ ਪਹੁੰਚੇ। ਇਸ ਦੌਰਾਨ ਜਦੋਂ ਭਾਜਪਾ ਆਗੂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ ਤਾਂ ਉੱਥੇ ਮੌਜੂਦ ਕੁਝ ਲੋਕਾਂ ਵੱਲੋਂ  ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ। ਇਸ ਮੌਕੇ ਵਿਜੇ ਸਾਂਪਲਾ ਵੱਲੋਂ ਮਾਈਕ ’ਤੇ ਆ ਕੇ ਆਪਣਾ ਪੱਖ ਰੱਖਣ ਦੀ ਕੋਸ਼ਿਸ਼ ਕੀਤੀ ਗਈ। ਭਾਜਪਾ ਅਤੇ ਬਸਪਾ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਖਿੱਚ-ਧੂਹ ਹੁੰਦੀ ਹੋਈ ਦੋਵੇਂ ਧਿਰਾਂ ਸਟੇਜ ਤੋਂ ਬਾਹਰ ਗਲੀ ਤੱਕ ਪਹੁੰਚ ਗਈਆਂ।

ਮੁੱਢਲੀ ਜਾਣਕਾਰੀ ਮੁਤਾਬਕ ਵਿਜੇ ਸਾਂਪਲਾ ਧਰਨਾ ਸਥਾਨ ‘ਤੇ ਪਹੁੰਚ ਕੇ ਮਾਈਕ ‘ਚ ਕੁਝ ਬੋਲਣ ਲੱਗੇ ਤਾਂ ਕੁਝ ਲੋਕਾਂ ਨੇ ਇਸ ‘ਤੇ ਇਤਰਾਜ਼ ਜਤਾਇਆ। ਉਨ੍ਹਾਂ ਵੱਲੋਂ ਸਾਂਪਲਾ ਤੋਂ ਮਾਈਕ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਦੇਖਦੇ ਹੀ ਦੇਖਦੇ ਭਾਜਪਾ ਤੇ ਬਸਪਾ ਵਰਕਰਾਂ ਵਿਚਾਲੇ ਧੱਕਾ-ਮੁੱਕੀ ਹੋਣ ਲੱਗੀ। ਇਸ ਝੜਪ ਦੌਰਾਨ ਵਿਜੇ ਸਾਂਪਲਾ ‘ਤੇ ਮਾਈਕ ਨਾਲ ਹਮਲਾ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਕਾਰਨ ਉਨ੍ਹਾਂ ਨੂੰ ਖਰੋਚਾਂ ਤੇ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਪਿੰਡ ‘ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਵੱਲੋਂ ਇੱਕ-ਦੂਜੇ ‘ਤੇ ਇਲਜ਼ਾਮ ਲਗਾਏ ਜਾ ਰਹੇ ਹਨ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਵਿਜੇ ਸਾਂਪਲਾ ਨੇ ਦੱਸਿਆ ਕਿ ਉਹ ਮੀਡੀਆ ਸਾਹਮਣੇ ਆਪਣੀ ਗੱਲ ਰੱਖ ਰਹੇ ਸਨ। ਇਸ ਦੌਰਾਨ ਕੁਝ ਲੋਕ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗ ਪਏ। ਉਨ੍ਹਾਂ ਕਿਹਾ ਕਿਹਾ ਸਥਿਤੀ ਨੂੰ ਸੰਭਾਲਣ ਲਈ ਉਨ੍ਹਾਂ ਨੇ ਸਮਝਾਇਆਂ ਕਿ ਅਸੀਂ ਵੀ ਪ੍ਰਦਰਸ਼ਨ ਕਰਨ ਲਈ ਆਏ ਹਾਂ ਤੇ ਸਾਨੂੰ ਮਾਹੌਲ ਖ਼ਰਾਬ ਕਰਨ ਦੀ ਜ਼ਰੂਰਤ ਨਹੀਂ ਹੈ। ਸਾਂਪਲਾ ਨੇ ਕਿਹਾ ਕਿ ਇਸ ਦੌਰਾਨ ਕਿਸੇ ਨੇ ਉਨ੍ਹਾਂ ਕੋਲੋਂ ਮਾਈਕ ਖੋਹ ਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਧੱਕਾ-ਮੁੱਕੀ ਹੋਈ। ਇਸ ਦੌਰਾਨ ਉਨ੍ਹਾਂ ‘ਤੇ ਮੂੰਹ ਤੇ ਪਿੱਠ ਦੇ ਮੁੱਕਾ ਜਾਂ ਕਿਸੇ ਚੀਜ਼ ਨਾਲ ਮਾਰਿਆ ਗਿਆ। ਹਾਲਾਂਕਿ, ਉਨ੍ਹਾਂ ਕਿਹਾ ਕਿ ਕੁਝ ਗੁੰਡਿਆਂ ਵੱਲੋਂ ਮਾਹੌਲ ਖ਼ਰਾਬ ਕਰਨ ਲਈ ਅਜਿਹਾ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment