ਅਧਿਕਾਰਾਂ ਦੀ ਦੁਰਵਰਤੋਂ ਕਰਦੇ ਹੋਏ ਲੋਕਾਂ ਤੋਂ ਡੰਡ ਬੈਠਕਾਂ ਕਢਵਾਉਣ ਵਾਲੇ ਐਸਡੀਐਮ ਦਾ ਹੋਇਆ ਤਬਾਦਲਾ

TeamGlobalPunjab
1 Min Read

ਚੰਡੀਗੜ੍ਹ: ਕਰਫਿਊ ਦੌਰਾਨ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦੇ ਹੋਏ ਲੋਕਾਂ ਤੋਂ ਡੰਡ ਬੈਠਕਾਂ ਕਢਵਾਉਣ ਅਤੇ ਨੌਜਵਾਨਾਂ ਦੇ ਵਾਲ ਪੱਟਣ ਦੀ ਘਟਨਾ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਅਬੋਹਰ ਸਬ ਡਵੀਜ਼ਨ ਦੇ ਐਸਡੀਐਮ ਵਿਨੋਦ ਬਾਂਸਲ ਦਾ ਤਬਾਦਲਾ ਕਰ ਦਿੱਤਾ ਹੈ।

ਜ਼ਿਲ੍ਹੇ ਦੇ ਡੀਸੀ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਬੋਹਰ ਦੇ ਤਹਿਸੀਲਦਾਰ ਜਸਪਾਲ ਸਿੰਘ ਬਰਾੜ ਨੂੰ ਐਸਡੀਐਮ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪੀਸੀਐਸ ਅਫ਼ਸਰ ਵਿਨੋਦ ਬਾਂਸਲ ਦਾ ਤਬਾਦਲਾ ਉਪ ਸਕੱਤਰ ਮਾਲ ਅਤੇ ਸ਼ਿਕਾਇਤਾਂ ਦੀ ਖਾਲੀ ਅਸਾਮੀ ’ਤੇ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਵਿਨੋਦ ਬਾਂਸਲ ਨੇ ਬੀਤੇ ਦਿਨੀਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਸੜਕਾਂ ‘ਤੇ ਖੜ੍ਹਾ ਕਰ ਕੇ ਡੰਡ ਬੈਠਕਾਂ ਕਢਵਾਈਆਂ। ਇੰਨਾ ਹੀ ਬੱਸ ਨਹੀਂ ਕਰਫਿਊ ਦੌਰਾਨ ਘਰੋਂ ਬਾਹਰ ਨਿਕਲਣ ਵਾਲੇ ਲੋਕਾਂ ਨੂੰ ਕਹੋ ਮੈਂ ਕੁੱਤਾ ਹਾਂ ਕਹਿਣ ਲਈ ਮਜਬੂਰ ਕੀਤਾ। ਇਹ ਘਟਨਾ ਬੀਤੇ ਦੋ ਦਿਨਾਂ ਤੋਂ ਸਰਕਾਰੇ ਦਰਬਾਰੇ ਚਰਚਾ ਦਾ ਵਿਸ਼ਾ ਬਣੀ ਹੋਈ ਸੀ।

- Advertisement -

Share this Article
Leave a comment