ਨਿਊਜ਼ ਡੈਸਕ: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ। ਸੂਬੇ ‘ਚ ਕਾਂਗਰਸ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ। ਪਰ ਇਸ ਵਾਰ ਮੁੱਖ ਮੁਕਾਬਲਾ ਕਿਸੇ ਦੋ ਪਾਰਟੀਆਂ ਵਿਚਾਲੇ ਨਹੀਂ ਸਗੋਂ ਸਿਆਸੀ ਗਠਜੋੜਾਂ ਵਿਚਾਲੇ ਹੈ।ਪਰ ਇਸ ਦੌਰਾਨ ਸ਼ਨੀਵਾਰ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬੈਗ ਦੀ ਤਲਾਸ਼ੀ ਲਈ ਗਈ।
ਦੱਸ ਦੇਈਏ ਕਿ ਬੀਤੇ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੈਲੀਕਾਪਟਰ ਦੀ ਵੀ ਜਾਂਚ ਕੀਤੀ ਗਈ ਸੀ। ਇਸ ਦੇ ਨਾਲ ਹੀ ਰਾਹੁਲ ਗਾਂਧੀ ਦੇ ਬੈਗ ਦੀ ਤਲਾਸ਼ੀ ਲੈਣ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਚੈਕਿੰਗ ਦੇ ਇੱਕ ਵੀਡੀਓ ਵਿੱਚ, ਅਫਸਰਾਂ ਦਾ ਇੱਕ ਸਮੂਹ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲੈਂਦਾ ਦਿਖਾਈ ਦੇ ਰਿਹਾ ਹੈ, ਜਦੋਂ ਕਿ ਰਾਹੁਲ ਗਾਂਧੀ ਹੈਲੀਕਾਪਟਰ ਦੇ ਕੋਲ ਖੜ੍ਹੇ ਹਨ।
ਦੱਸ ਦੇਈਏ ਕਿ ਇਹ ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਹੋਣ ਜਾ ਰਿਹਾ ਹੈ। ਜਿਸ ਵਿੱਚ ਸਾਰੀਆਂ 288 ਸੀਟਾਂ ਲਈ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਚੋਣ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।
As soon as Rahul Gandhi arrived at the helipad in Dhamangaon Railway in Maharashtra, the administration conducted a check of Rahul Gandhi’s bag.#MaharashtraAssembly2024 #RahulGandhi #Amravati #MaharashtraAssemblyElection2024 #MaharashtraAssemblyElections2024 pic.twitter.com/exU4EzhvMu
— Avinash Pandey (@Pandey4Avinash) November 16, 2024