ਦਿੱਲੀ : ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸ਼ੁੱਕਰਵਾਰ ਨੂੰ ਉਦਯੋਗਪਤੀ ਅਨਿਲ ਅੰਬਾਨੀ, ਉਨ੍ਹਾਂ ਦੀ ਕੰਪਨੀ ਦੇ ਤਿੰਨ ਪ੍ਰਮੁੱਖ ਅਧਿਕਾਰੀਆਂ ਅਤੇ ਉਨ੍ਹਾਂ ਨਾਲ ਜੁੜੀਆਂ 23 ਕੰਪਨੀਆਂ ‘ਤੇ 5 ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਇਸ ਪਾਬੰਦੀ ਤੋਂ ਬਾਅਦ ਉਹ ਸ਼ੇਅਰ ਬਾਜ਼ਾਰ ‘ਚ ਵਪਾਰ ਨਹੀਂ ਕਰ ਸਕਣਗੇ। ਸੇਬੀ ਦਾ ਇਹ ਹੁਕਮ ਉਨ੍ਹਾਂ ਦੋਸ਼ਾਂ ਦੀ ਜਾਂਚ ਤੋਂ ਬਾਅਦ ਆਇਆ ਹੈ, ਜਿਸ ਵਿੱਚ ਕਰਜ਼ਾ ਮਨਜ਼ੂਰੀ, ਫੰਡ ਡਾਇਵਰਸ਼ਨ ਅਤੇ ਸਬੰਧਤ ਸੰਸਥਾਵਾਂ ਵਿਚਾਲੇ ਨਿਯਮਾਂ ਦੀ ਪਾਲਣਾ ਨਾ ਕਰਨ ਵਰਗੀਆਂ ਕਈ ਬੇਨਿਯਮੀਆਂ ਪਾਈਆਂ ਗਈਆਂ ਸਨ।
ਸੇਬੀ ਦੀ ਜਾਂਚ ਵਿੱਚ ਅਨਿਲ ਅੰਬਾਨੀ ਅਤੇ ਉਸਦੇ ਸਾਥੀਆਂ ਦੁਆਰਾ ਵਿੱਤੀ ਦੁਰਵਿਹਾਰ ਦੇ ਇੱਕ ਨਮੂਨੇ ਦਾ ਖੁਲਾਸਾ ਹੋਇਆ ਹੈ। ਅਨਿਲ ਅੰਬਾਨੀ ਨਾਲ ਜੁੜੇ ਅਦਾਰਿਆਂ ਨੂੰ ਕਰਜ਼ੇ ਦੇ ਨਾਂ ‘ਤੇ ਫੰਡ ਡਾਇਵਰਟ ਕੀਤੇ ਜਾ ਰਹੇ ਸਨ, ਜਿਸ ਕਾਰਨ ਵਿੱਤੀ ਨਿਯਮਾਂ ਦੀ ਗੰਭੀਰ ਉਲੰਘਣਾ ਹੋ ਰਹੀ ਸੀ।
SEBI bans Industrialist Anil Ambani, 24 other entities, including former officials of Reliance Home Finance from the securities market for 5 years for diversion of funds, imposes fine of Rs 25 cr on Anil Ambani pic.twitter.com/XYXk21pqz2
— ANI (@ANI) August 23, 2024
- Advertisement -
ਸੇਬੀ ਨੇ ਇਹ ਵੀ ਕਿਹਾ ਕਿ ਇਹ ਪਾਬੰਦੀ ਮਾਰਕੀਟ ਹੇਰਾਫੇਰੀ ਨੂੰ ਰੋਕਣ ਅਤੇ ਰੈਗੂਲੇਟਰੀ ਮਾਪਦੰਡਾਂ ਨੂੰ ਬਣਾਏ ਰੱਖਣ ਲਈ ਲਗਾਈ ਗਈ ਹੈ। ਟਰੇਡਿੰਗ ਬੈਨ ਤੋਂ ਇਲਾਵਾ ਸੇਬੀ ਨੇ ਅਨਿਲ ਅੰਬਾਨੀ ‘ਤੇ 25 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਨਿਲ ਅੰਬਾਨੀ ਦੀ ਕੰਪਨੀ ਰਿਲਾਇੰਸ ਪਾਵਰ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਦੁਪਹਿਰ 12 ਵਜੇ ਰਿਲਾਇੰਸ ਪਾਵਰ ਦੇ ਸ਼ੇਅਰ 5 ਫੀਸਦੀ ਤੋਂ ਜ਼ਿਆਦਾ ਡਿੱਗ ਗਏ। ਰਿਲਾਇੰਸ ਪਾਵਰ ਦੇ ਸ਼ੇਅਰਾਂ ‘ਚ ਪਿਛਲੇ 3 ਦਿਨਾਂ ਤੋਂ ਜ਼ਬਰਦਸਤ ਵਾਧਾ ਦਰਜ ਕੀਤਾ ਜਾ ਰਿਹਾ ਸੀ। ਜਿਵੇਂ ਹੀ ਸੇਬੀ ਦੀ ਖ਼ਬਰ ਆਈ ਤਾਂ ਇਹ ਮੁੱਧੇ ਮੁੰਹ ਡਿੱਗ ਪਏ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।