ਅੰਮ੍ਰਿਤਸਰ ਦੇ ਖਾਲਸਾ ਕਾਲਜ ’ਚ ਦੂਜੀ G-20 ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ ਸ਼ੁਰੂ

Rajneet Kaur
1 Min Read

ਅੰਮ੍ਰਿਤਸਰ : ਦੂਜੀ ਜੀ-20 ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ ਸ਼ੁਰੂ ਹੋ ਗਈ ਹੈ, ਜਿਸ ਦੀ ਮੇਜ਼ਬਾਨੀ ਅੰਮ੍ਰਿਤਸਰ ਨੂੰ ਮਿਲੀ ਹੈ। ਸੰਮੇਲਨ ਵਿੱਚ ਜੀ 20 (G-20 summit amritsar) ਨਾਲ ਸਬੰਧਤ 28 ਮੁਲਕਾਂ ਦੇ ਲਗਭਗ 55 ਡੈਲੀਗੇਟ ਸ਼ਾਮਲ ਹੋਣਗੇ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਸੰਮੇਲਨ ਵਿਚ ਸੈਮੀਨਾਰ, ਪ੍ਰਦਰਸ਼ਨੀਆਂ ਅਤੇ ਵੱਖ ਵੱਖ ਕਾਰਜ ਸਮੂਹਾਂ ਦੀਆਂ ਮੀਟਿੰਗਾਂ ਸ਼ਾਮਲ ਹੋਣਗੀਆਂ।

ਖਾਲਸਾ ਕਾਲਜ ਵਿਖੇ ਹੋਈ ਪਹਿਲੇ ਦਿਨ ਦੀ ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ ਵਿਚ ਵੱਖ ਵੱਖ ਦੇਸ਼ਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਮੌਕੇ ਪ੍ਰਦਰਸ਼ਨੀ ਦਾ ਵੀ ਅਯੋਜਨ ਕੀਤਾ ਗਿਆ। ਜਿਸ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਨ ਲਈ ਪਹੁੰਚੇ। ਪੈਨਲ ਚਰਚਾ ਵਿਚ ਭਾਰਤ ਸਮੇਤ ਫਰਾਂਸ, ਇੰਗਲੈਂਡ, ਆਸਟਰੇਲੀਆ, ਓਮਾਨ, ਦੱਖਣੀ ਅਫਰੀਕਾ, ਯੂਨੀਸੈਫ਼ ਚੀਨ ਆਦਿ ਮੁਲਕਾਂ ਦੇ ਪ੍ਰਤੀਨਿਧ ਹਿੱਸਾ ਲੈਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment