ਚੰਡੀਗੜ੍ਹ ਵਿੱਚ ਅਗਲੇ 60 ਦਿਨਾਂ ਲਈ ਧਾਰਾ 144 ਲਾਗੂ, ਕਿਸਾਨਾਂ ਨੂੰ ਰੋਕਣ ਲਈ ਪ੍ਰਸ਼ਾਸਨ ਦੀ ਵੱਡੀ ਤਿਆਰੀ

Rajneet Kaur
2 Min Read

ਚੰਡੀਗੜ੍ਹ – ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਖ਼ਤ ਕਦਮ ਚੁੱਕੇ ਹਨ। ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਅਗਲੇ 60 ਦਿਨਾਂ ਲਈ ਧਾਰਾ 144 ਲਾਗੂ ਕਰ ਦਿੱਤੀ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਵੱਲੋਂ ਜਾਰੀ ਕੀਤੇ ਗਏ ਹਨ।

ਅਜਿਹੇ ‘ਚ ਹੁਣ 5 ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ, ਜਲੂਸ ਕੱਢਣ, ਪ੍ਰਦਰਸ਼ਨ ਕਰਨ, ਪੈਦਲ ਜਾਂ ਟਰੈਕਟਰ ਟਰਾਲੀ ਅਤੇ ਹੋਰ ਵਾਹਨਾਂ ਨਾਲ ਮਾਰਚ ਕਰਨ ‘ਤੇ ਪਾਬੰਦੀ ਹੈ। ਖਾਸ ਤੌਰ ‘ਤੇ ਚੰਡੀਗੜ੍ਹ ਤੋਂ ਬਾਹਰ ਜਾਣ ਵਾਲੇ ਟਰੈਕਟਰਾਂ ਅਤੇ ਟਰਾਲੀਆਂ ‘ਤੇ ਪਾਬੰਦੀ ਹੋਵੇਗੀ। ਕੋਈ ਵੀ ਵਿਅਕਤੀ ਡੰਡੇ, ਹਥਿਆਰ ਲੈ ਕੇ ਨਹੀਂ ਜਾ ਸਕੇਗਾ। ਇਸ ਵੇਲੇ ਮੇਅਰ ਚੋਣਾਂ ਨੂੰ ਲੈ ਕੇ ਹੋਏ ਵਿਵਾਦ ਕਾਰਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਵੀ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਯੂਟੀ ਪ੍ਰਸ਼ਾਸਨ ਵੱਲੋਂ ਧਾਰਾ 144 ਲਾਗੂ ਹੋਣ ਕਾਰਨ ਵਿਰੋਧੀ ਪਾਰਟੀਆਂ ਦੇ ਪ੍ਰਦਰਸ਼ਨਾਂ ਵਿੱਚ ਵੀ ਅੜਿੱਕਾ ਪੈ ਗਿਆ ਹੈ।

ਜਿੱਥੇ ਸਰਕਾਰਾਂ ਨੇ ਕਿਸਾਨਾਂ ਨੂੰ ਰੋਕਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ, ਉੱਥੇ ਹੀ ਕਿਸਾਨਾਂ ਨੇ ਵੀ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣ ਦੀ ਤਿਆਰੀ ਕਰ ਲਈ ਹੈ। ਸਰਕਾਰ ਨੇ ਹਾਈਵੇਅ ਬੰਦ ਕਰ ਦਿੱਤੇ ਹਨ, ਵੱਡੇ-ਵੱਡੇ ਪੱਥਰ, ਬੱਜਰੀ ਨਾਲ ਲੱਦੇ ਟਰੱਕ ਅਤੇ ਸੜਕਾਂ ‘ਤੇ ਕਿਲ ਵੀ ਲਗਾਏ ਹਨ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

 

Share this Article
Leave a comment