ਮੁਲਤਾਨੀ ਅਗਵਾ ਮਾਮਲਾ: ਸਾਬਕਾ ਡੀਜੀਪੀ ਸੈਣੀ ਖਿਲਾਫ਼ ਧਾਰਾ 302 ਜੋੜਨ ਦੇ ਹੁਕਮ

TeamGlobalPunjab
1 Min Read

ਮੁਹਾਲੀ : ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ‘ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਮੁਹਾਲੀ ਅਦਾਲਤ ਨੇ ਸਾਬਕਾ ਡੀਜੀਪੀ ਸੈਣੀ ਦੇ ਖਿਲਾਫ ਧਾਰਾ 302 ਦੇ ਜ਼ੁਰਮ ਦਾ ਵਾਧਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਸੈਣੀ ਦੀ ਕਿਸੇ ਸਮੇਂ ਵੀ ਗ੍ਰਿਫ਼ਤਾਰੀ ਹੋ ਸਕਦੀ ਹੈ।

ਮੁਹਾਲੀ ਅਦਾਲਤ ਨੇ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲਿਸ ਦੇ ਸਾਬਕਾ ਤੋਂ ਇੰਸਪੈਕਟਰ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੇ ਬਿਆਨ ਨੂੰ ਆਧਾਰ ਬਣਾ ਕੇ ਐਫਆਈਆਰ ਵਿੱਚ ਧਾਰਾ 302 ਜੋੜਨ ਦੀ ਇਜਾਜ਼ਤ ਦਿੱਤੀ ਹੈ।

ਯੂਟੀ ਦੇ ਸਾਬਕਾ ਇੰਸਪੈਕਟਰਾਂ ਨੇ ਵੀਰਵਾਰ ਨੂੰ ਮੁਹਾਲੀ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਕਮ-ਡਿਊਟੀ ਮੈਜਿਸਟ੍ਰੇਟ ਰਸਵੀਨ ਕੌਰ ਦੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 164 ਦੇ ਤਹਿਤ ਬਿਆਨ ਦਰਜ ਕਰਵਾਏ ਸਨ।

Share this Article
Leave a comment