ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਰੀ ਸੁਰੱਖਿਆ ਬਲ ਤਾਇਨਾਤ

TeamGlobalPunjab
1 Min Read

ਫਿਰੋਜ਼ਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਮੱਦੇਨਜ਼ਰ ਫਿਰੋਜ਼ਪੁਰ ‘ਚ ਭਾਰੀ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ। ਉੱਥੇ ਹੀ ਕੁਝ ਕਿਸਾਨ ਜਥੇਬੰਦੀਆਂ ਮੋਦੀ ਦੇ ਦੌਰੇ ਦਾ ਵਿਰੋਧ ਕਰ ਰਹੀਆਂ ਹਨ।

ਮੋਦੀ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਪੰਜਾਬ ਆ ਰਹੇ ਹਨ, ਜਿਸ ਦੌਰਾਨ ਉਹ 42,750 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਸ ਜੀ ਨਾਗੇਸ਼ਵਰ ਰਾਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬੁੱਧਵਾਰ ਨੂੰ ਫਿਰੋਜ਼ਪੁਰ ਦੌਰੇ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਅਧਿਕਾਰੀਆਂ ਨੇ ਕਿਹਾ ਕਿ ਮੋਦੀ ਦੇ ਦੌਰੇ ਦੇ ਮੱਦੇਨਜ਼ਰ ਸਰਹੱਦੀ ਜ਼ਿਲੇ ‘ਚ ਲਗਭਗ 10,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਖ਼ਤ ਸੁਰੱਖਿਆ ਪ੍ਰਬੰਧਾਂ ਲਈ ਐਨਐਸਜੀ, ਸੈਨਾ ਅਤੇ ਸੀਮਾ ਸੁਰੱਖਿਆ ਬਲ ਨਾਲ ਤਾਲਮੇਲ ਕਰਕੇ ਕੰਮ ਕਰ ਰਹੀ ਹੈ। ਇੱਕ ਡਰੋਨ ਵਿਰੋਧੀ ਟੀਮ ਵੀ ਤਾਇਨਾਤ ਕੀਤੀ ਗਈ ਹੈ।

Share this Article
Leave a comment