ਹਿਜਾਬ ਨਾ ਪਾਉਣ ‘ਤੇ ਸੁਰੱਖਿਆ ਬਲਾਂ ਨੇ ਕੀਤੀ ਕੁੱਟਮਾਰ, ਗੁੱਸੇ ‘ਚ ਔਰਤ ਨੇ ਸਭ ਦੇ ਸਾਹਮਣੇ ਉਤਾਰੇ ਆਪਣੇ ਕੱਪੜੇ

Global Team
2 Min Read

ਈਰਾਨ: ਈਰਾਨ ਪੂਰੀ ਦੁਨੀਆ ‘ਚ ਹਿਜਾਬ ‘ਤੇ ਸਖਤ ਪਾਬੰਦੀਆਂ ਲਈ ਜਾਣਿਆ ਜਾਂਦਾ ਹੈ ਪਰ ਹੁਣ ਉੱਥੇ ਕੁਝ ਅਜਿਹਾ ਹੋਇਆ ਹੈ ਜਿਸ ਨੇ ਪੂਰੀ ਦੁਨੀਆ ‘ਚ ਸੁਰਖੀਆਂ ਬਟੋਰੀਆਂ ਹਨ। ਦਰਅਸਲ ਈਰਾਨ ‘ਚ ਸੁਰੱਖਿਆ ਬਲਾਂ ਨੇ ਇਕ ਔਰਤ ਨੂੰ ਹਿਜਾਬ ਨਾ ਪਹਿਨਣ ‘ਤੇ ਪ੍ਰੇਸ਼ਾਨ ਕੀਤਾ, ਜਿਸ ਕਾਰਨ ਔਰਤ ਨੇ ਜਨਤਕ ਤੌਰ ‘ਤੇ ਕੱਪੜੇ ਉਤਾਰ ਦਿੱਤੇ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ ਅਤੇ ਦੁਨੀਆ ਭਰ ਦੇ ਲੋਕ ਸੋਸ਼ਲ ਮੀਡੀਆ ‘ਤੇ ਇਸ ‘ਤੇ ਪ੍ਰਤੀਕਿਰਿਆ ਦੇ ਰਹੇ ਹਨ।

ਯੂਨੀਵਰਸਿਟੀ ਮੈਨੇਜਮੈਂਟ ਨੇ ਦਾਅਵਾ ਕੀਤਾ ਕਿ ਮਹਿਲਾ ਮਾਨਸਿਕ ਤੌਰ ‘ਤੇ ਬੀਮਾਰ ਹੈ। ਰਿਪੋਰਟਾਂ ਅਨੁਸਾਰ ਇਹ ਘਟਨਾ ਈਰਾਨ ਦੀ ਇਸਲਾਮਿਕ ਆਜ਼ਾਦ ਯੂਨੀਵਰਸਿਟੀ ‘ਚ ਵਾਪਰੀ ਹੈ ਜਿਸ ਵਿਚ ਦੇਖਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਕੈਂਪਸ ਵਿਚ ਔਰਤ ਬਿੰਨ੍ਹਾਂ ਕੱਪੜਿਆਂ ਤੋਂ ਬੈਠੀ ਹੈ ਅਤੇ ਇਕ ਸੁਰੱਖਿਆ ਕਰਮਚਾਰੀ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਔਰਤ ਨੂੰ ਹਿਜਾਬ ਪਾਉਣ ਨੂੰ ਲੈ ਕੇ ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਿਸ ਕਾਰਨ ਉਸ ਨੇ ਗੁੱਸੇ ‘ਚ ਆ ਕੇ ਇਹ ਕਦਮ ਚੁੱਕਿਆ ਹੈ। ਹਾਲਾਂਕਿ ਘਟਨਾ ਤੋਂ ਬਾਅਦ ਯੂਨੀਵਰਸਿਟੀ ਦੇ ਬੁਲਾਰੇ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਇਕ ਪੋਸਟ ‘ਚ ਦਾਅਵਾ ਕੀਤਾ ਕਿ ਔਰਤ ਡੂੰਘੇ ਮਾਨਸਿਕ ਤਣਾਅ ‘ਚ ਹੈ ਅਤੇ ਉਸ ਨੂੰ ਮਾਨਸਿਕ ਸਮੱਸਿਆਵਾਂ ਵੀ ਹਨ।

ਦਸਣਾ ਬਣਦਾ ਹੈ ਕਿ ਈਰਾਨ ਵਿੱਚ ਔਰਤਾਂ ਲਈ ਹਿਜਾਬ ਪਹਿਨਣ ਦੇ ਸਖ਼ਤ ਨਿਯਮ ਹਨ ਅਤੇ ਅਕਸਰ ਈਰਾਨ ਤੋਂ ਹਿਜਾਬ ਦੇ ਵਿਰੋਧ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਕੁਝ ਸਾਲ ਪਹਿਲਾਂ, ਹਿਜਾਬ ਪਹਿਨਣ ਦਾ ਵਿਰੋਧ ਕਰਨ ‘ਤੇ ਈਰਾਨ ਵਿਚ ਮਾਹਸਾ ਅਮੀਨੀ ਨਾਮ ਦੀ ਇਕ ਲੜਕੀ ਨੂੰ ਸੁਰੱਖਿਆ ਕਰਮਚਾਰੀਆਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment