Breaking News

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਅਤੇ ਅੱਤ ਵਾਦੀਆਂ ਵਿਚਾਲੇ ਮੁੱਠਭੇੜ, ਮੁਕਾਬਲੇ ‘ਚ ਹੁਣ ਤੱਕ 4 ਅੱਤ ਵਾਦੀ ਮਾਰੇ ਗਏ

ਸ਼੍ਰੀਨਗਰ- ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਅਤੇ ਮੁਕਾਬਲਾ ਅਜੇ ਵੀ ਜਾਰੀ ਹੈ। ਪੁਲਵਾਮਾ, ਹੰਦਵਾੜਾ ਅਤੇ ਗੰਦਰਬਲ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।

ਆਈਜੀਪੀ ਕਸ਼ਮੀਰ ਨੇ ਦੱਸਿਆ ਕਿ ਬੀਤੀ ਰਾਤ 4 ਤੋਂ 5 ਥਾਵਾਂ ‘ਤੇ ਸਾਂਝੀ ਕਾਰਵਾਈ ਸ਼ੁਰੂ ਕੀਤੀ ਗਈ। ਪੁਲਵਾਮਾ ‘ਚ ਹੁਣ ਤੱਕ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਮਾਰੇ ਜਾ ਚੁੱਕੇ ਹਨ, ਜਿਨ੍ਹਾਂ ‘ਚ ਇੱਕ ਪਾਕਿਸਤਾਨੀ ਅੱਤਵਾਦੀ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਗੰਦਰਬਲ ਅਤੇ ਹੰਦਵਾੜਾ ‘ਚ ਵੀ ਇੱਕ-ਇੱਕ ਅੱਤਵਾਦੀ ਮਾਰਿਆ ਗਿਆ ਹੈ। ਹੰਦਵਾੜਾ ਅਤੇ ਪੁਲਵਾਮਾ ਵਿੱਚ ਮੁੱਠਭੇੜ ਖ਼ਤਮ ਹੋ ਚੁੱਕੀ ਹੈ। ਇੱਕ ਅੱਤਵਾਦੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਅਤੇ ਸੁਰੱਖਿਆ ਬਲਾਂ ਦੀ ਇੱਕ ਸੰਯੁਕਤ ਟੀਮ ਨੇ ਇਲਾਕੇ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਸੁਰੱਖਿਆ ਬਲ ਜਿਵੇਂ ਹੀ ਅੱਤਵਾਦੀਆਂ ਦੇ ਲੁਕੇ ਹੋਏ ਸਥਾਨ ‘ਤੇ ਪਹੁੰਚੇ, ਮੁੱਠਭੇੜ ਸ਼ੁਰੂ ਹੋ ਗਈ।

ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਜੰਮੂ-ਕਸ਼ਮੀਰ ‘ਚ ਇਸ ਮਹੀਨੇ ਇਹ ਤੀਜੀ ਘਟਨਾ ਹੈ ਜਦੋਂ ਅੱਤਵਾਦੀਆਂ ਨੇ ਕਿਸੇ ਸਥਾਨਕ ਚੁਣੇ ਹੋਏ ਪ੍ਰਤੀਨਿਧੀ ਦੀ ਹੱਤਿਆ ਕੀਤੀ ਹੈ।

ਇੱਕ ਅਧਿਕਾਰੀ ਨੇ ਦੱਸਿਆ, ”ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਅਦੁਰਾ ਇਲਾਕੇ ‘ਚ ਰਾਤ ਕਰੀਬ 8.50 ਵਜੇ ਅੱਤਵਾਦੀਆਂ ਨੇ ਸ਼ਬੀਰ ਅਹਿਮਦ ਮੀਰ ਨੂੰ ਉਨ੍ਹਾਂ ਦੇ ਘਰ ਨੇੜੇ ਗੋਲੀ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਬੀਰ ਅਹਿਮਦ ਮੀਰ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਬੀਰ ਅਹਿਮਦ ਮੀਰ ਆਜ਼ਾਦ ਸਰਪੰਚ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਈਰਾਨ ਵਿੱਚ ਹਿਜਾਬ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਇੰਟਰਨੈਟ ਬੰਦ,ਐਲੋਨ ਮਸਕ ਔਰਤਾਂ ਦੇ ਸਮਰਥਨ ‘ਚ ਆਏ ਸਾਹਮਣੇ

ਨਿਊਜ਼ ਡੈਸਕ: ਪੁਲਿਸ ਹਿਰਾਸਤ ‘ਚ ਮਹਿਸਾ ਅਮੀਨੀ ਦੀ ਮੌਤ ਤੋਂ ਬਾਅਦ ਈਰਾਨ ‘ਚ ਵਿਰੋਧ ਪ੍ਰਦਰਸ਼ਨ …

Leave a Reply

Your email address will not be published.