ਤ੍ਰਾਲ ਇਲਾਕੇ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਜੈਸ਼ ਦਾ ਚੋਟੀ ਦਾ ਕਮਾਂਡਰ ਸੋਫੀ ਕੀਤਾ ਢੇਰ

TeamGlobalPunjab
2 Min Read

ਜੰਮੂ : ਜੰਮੂ-ਕਸ਼ਮੀਰ ਵਿੱਚ ਸੈਨਾ ਨੂੰ ਟਾਰਗੇਟ ਕਿਲਿੰਗ ਰਾਹੀਂ ਦਹਿਸ਼ਤ ਫੈਲਾਉਣ ਵਿੱਚ ਲੱਗੇ ਅੱਤਵਾਦੀਆਂ ਨੂੰ ਖਤਮ ਕਰਨ ਵਿੱਚ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੁਆਰਾ ਨਾਗਰਿਕਾਂ ਅਤੇ ਫਿਰ ਸੈਨਿਕਾਂ ‘ਤੇ ਹਮਲਾ ਕਰਨ ਦੀਆਂ ਘਟਨਾਵਾਂ ਦਾ ਬਦਲਾ ਲੈਣਾ ਸ਼ੁਰੂ ਕਰ ਦਿੱਤਾ ਹੈ।

ਬੁੱਧਵਾਰ ਨੂੰ ਸੁਰੱਖਿਆ ਦਸਤਿਆਂ ਨੇ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਸ਼ਾਮ ਸੋਫੀ ਨੂੰ ਤ੍ਰਾਲ-ਅਵੰਤਾਪੋਰਾ ਵਿੱਚ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ। ਜੰਮੂ-ਕਸ਼ਮੀਰ ਪੁਲਿਸ ਵੱਲੋਂ ਸੋਫੀ ਨੂੰ ਮਾਰ ਦਿੱਤੇ ਜਾਣ ਬਾਰੇ ਜਾਣਕਾਰੀ ਦਿੱਤੀ ਗਈ ਹੈ।

 

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਇਲਾਕੇ ਵਿੱਚ ਸ਼ੱਕੀ ਅੱਤਵਾਦੀ ਲੁਕੇ ਹੋਏ ਹਨ। ਇਸ ਤੋਂ ਬਾਅਦ ਵਿਸ਼ੇਸ਼ ਆਪਰੇਸ਼ਨ ਕੀਤਾ ਗਿਆ।

ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਭਿਆਨਕ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਨੇ ਇਸ ਮਾਮਲੇ ਵਿੱਚ ਮਹੱਤਵਪੂਰਨ ਸਫਲਤਾ ਉਦੋਂ ਹਾਸਲ ਕੀਤੀ ਜਦੋਂ ਉਨ੍ਹਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਸੋਫੀ ਨੂੰ ਮਾਰ ਦਿੱਤਾ।

ਇੱਕ ਰਿਹਾਇਸ਼ੀ ਇਲਾਕੇ ਦੇ ਇੱਕ ਘਰ ਵਿੱਚ ਅੱਤਵਾਦੀ ਲੁਕੇ ਹੋਏ ਹਨ, ਸੁਰੱਖਿਆ ਬਲਾਂ ਨੇ ਇਸਦੇ ਆਲੇ ਦੁਆਲੇ ਦਾ ਸਾਰਾ ਇਲਾਕਾ ਖਾਲੀ ਕਰਵਾ ਲਿਆ ਹੈ।

- Advertisement -

ਦੱਸ ਦੇਈਏ ਕਿ ਫ਼ੌਜ ਘਾਟੀ ਵਿੱਚ ਲਗਾਤਾਰ ਤਲਾਸ਼ੀ ਮੁਹਿੰਮ ਰਾਹੀਂ ਅੱਤਵਾਦੀਆਂ ਨੂੰ ਚੁਣ-ਚੁਣ ਕੇ ਖ਼ਤਮ ਕਰਨ ਵਿੱਚ ਲੱਗੀ ਹੋਈ ਹੈ। ਇਸ ਕੜੀ ਵਿੱਚ ਸੁਰੱਖਿਆ ਬਲਾਂ ਨੇ ਪਿਛਲੇ ਦੋ ਦਿਨਾਂ ਤੋਂ ਪੁੰਛ ਰਾਜੌਰੀ ਖੇਤਰ ਦੇ ਬਗਾਈ ਜੰਗਲਾਂ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ ਹੈ।

ਪੁੰਛ ਇਲਾਕੇ ਵਿੱਚ ਹੀ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਜੇਸੀਓ ਸਮੇਤ ਪੰਜ ਜਵਾਨ ਸ਼ਹੀਦ ਹੋ ਗਏ ਸਨ। ਉਦੋਂ ਤੋਂ ਹੀ ਸੁਰੱਖਿਆ ਬਲ ਅੱਤਵਾਦੀਆਂ ਦੇ ਸੁਰਾਗ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ।

Share this Article
Leave a comment