ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਨੇ ਸਾਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹਮਲੇ ਵਿੱਚ 26 ਬੇਗੁਨਾਹ ਸੈਲਾਨੀਆਂ ਦੀ ਹੱਤਿਆ ਤੋਂ ਬਾਅਦ ਦੇਸ਼ ਵਿੱਚ ਗੁੱਸੇ ਦੀ ਲਹਿਰ ਦੌੜ ਰਹੀ ਹੈ। ਇਸ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਪਾਕਿਸਤਾਨ ਵਿਰੁੱਧ ਸਖ਼ਤ ਰੁਖ ਅਪਣਾਉਂਦੇ ਹੋਏ ਪਾਕਿਸਤਾਨੀ ਨਾਗਰਿਕਾਂ ਦੀ ਜਾਂਚ ਮੁਹਿੰਮ ਸ਼ੁਰੂ ਕੀਤੀ ਹੈ, ਜਿਸਦਾ ਪ੍ਰਭਾਵ ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।
ਬਰੇਲੀ ‘ਚ 35 ਪਾਕਿਸਤਾਨੀ ਨਾਗਰਿਕਾਂ ਦੀ ਹੋਈ ਪਛਾਣ
ਪੁਲਿਸ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਜ਼ਿਲ੍ਹੇ ਵਿੱਚ 35 ਪਾਕਿਸਤਾਨੀ ਨਾਗਰਿਕ ਰਹਿ ਰਹੇ ਹਨ, ਜਿਨ੍ਹਾਂ ਵਿੱਚੋਂ 34 Long Term ਵੀਜ਼ੇ ‘ਤੇ ਹਨ। ਇੱਕ ਔਰਤ, ਸ਼ਹਿਨਾਜ਼ ਸ਼ਾਹਿਦ, ਜੋ ਕਿ ਕਰਾਚੀ ਦੀ ਰਹਿਣ ਵਾਲੀ ਹੈ, ਮਾਰਚ ਮਹੀਨੇ 45 ਦਿਨਾਂ ਦੇ ਵੀਜ਼ੇ ‘ਤੇ ਬਰੇਲੀ ਵਿੱਚ ਆਪਣੀ ਬਿਮਾਰ ਮਾਂ ਨੂੰ ਮਿਲਣ ਆਈ ਸੀ। ਯਾਤਰਾ ਦੌਰਾਨ ਉਸਦੇ ਦਸਤਾਵੇਜ਼ ਟਰੇਨ ਵਿੱਚ ਗੁੰਮ ਹੋ ਗਏ, ਜਿਸ ਦੀ ਰਿਪੋਰਟ ਜੀਆਰਪੀ ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾਈ ਗਈ ਸੀ।
ਕੇਂਦਰ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ, ਸ਼ਹਿਨਾਜ਼ ਨੂੰ 6 ਮਈ 2025 ਤੋਂ ਪਹਿਲਾਂ ਹੀ ਭਾਰਤ ਛੱਡਣ ਦਾ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਬਰੇਲੀ ਪੁਲਿਸ ਵਾਹਗਾ ਬਾਰਡਰ ਰਾਹੀਂ ਉਸਨੂੰ ਪਾਕਿਸਤਾਨ ਵਾਪਸ ਭੇਜਣ ਦੀ ਤਿਆਰੀ ਕਰ ਰਹੀ ਹੈ, ਅਤੇ ਸੁਰੱਖਿਆ ਏਜੰਸੀਆਂ ਨੂੰ ਵੀ ਚੌਕਸੀ ਵਧਾਉਣ ਦੇ ਹੁਕਮ ਦਿੱਤੇ ਗਏ ਹਨ।
ਬਰੇਲੀ ਦੇ ਐਸਐਸਪੀ ਅਨੁਰਾਗ ਆਰੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੇ ਹੁਕਮਾਂ ਅਨੁਸਾਰ ਪੂਰੀ ਹਦਾਇਤਾਂ ਦੀ ਪਾਲਣਾ ਹੋਵੇਗੀ। ਉਨ੍ਹਾਂ ਕਿਹਾ, “ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।”
ਰਾਸ਼ਟਰੀ ਸੁਰੱਖਿਆ ਪਹਿਲੇ ਨੰਬਰ ‘ਤੇ
ਇਹ ਪੂਰੀ ਕਾਰਵਾਈ ਇਹ ਦਰਸਾਉਂਦੀ ਹੈ ਕਿ ਭਾਰਤ ਸਰਕਾਰ ਹੁਣ ਪਾਕਿਸਤਾਨ ਨਾਲ ਸਬੰਧਤ ਹਰ ਗਤੀਵਿਧੀ ਉੱਤੇ ਤਿੱਖੀ ਨਜ਼ਰ ਰੱਖ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।