ਬੀਤੇ ਦਿਨ ਟੀ20 ਵਰਲਡ ਕੱਪ ਮੈਚ ਵਿੱਚ ਭਾਰਤ ਵਿਰੁੱਧ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖਿਲਾਫ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਵੀਰਵਾਰ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਆਦਿੱਤਿਆਨਾਥ ਦੇ ਦਫਤਰ ਵੱਲੋਂ ਅਧਿਕਾਰਿਤ ਹੈਂਡਲ ‘ਤੇ ਟਵੀਦ ਕੀਤਾ ਗਿਆ ਹੈ ਕਿ ਪਾਕਿਸਤਾਨ ਦੀ ਜਿੱਤ ਦੇ ਜਸ਼ਨ ਮਨਾਉਣ ਵਾਲਿਆਂ ਨੂੰ ਦੇਸ਼ ਧ੍ਰੋਹ ਦੇ ਕੇਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਯੋਗੀ ਨੇ ਇਕ ਇੰਟਰਵਿਊ ਉਸੇ ਦਿਨ ਦਿੱਤਾ ਸੀ ਜਦੋਂ ਆਗਰਾ ਵਿੱਚ ਐਤਵਾਰ ਨੂੰ ਟੀ-20 ਵਿਸ਼ਵ ਕੱਪ ਵਿੱਚ ਭਾਰਤ-ਪਾਕਿ ਮੈਚ ਤੋਂ ਬਾਅਦ ਦੇਸ਼ ਵਿਰੋਧੀ ਨਾਅਰੇਬਾਜ਼ੀ ਕਰਨ ਦੇ ਦੋਸ਼ ਵਿੱਚ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਉੱਤਰ ਪ੍ਰਦੇਸ਼ ਪੁਲਿਸ ਨੇ ਕੁੱਲ ਪੰਜ ਜ਼ਿਲ੍ਹਿਆਂ ਵਿੱਚ ਸੱਤ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਅਤੇ ਟੀ-20 ਕ੍ਰਿਕਟ ਵਿਸ਼ਵ ਕੱਪ ਵਿੱਚ ਪਾਕਿਸਤਾਨ ਦੀ ਭਾਰਤ ਖ਼ਿਲਾਫ਼ ਜਿੱਤ ਦਾ ਜਸ਼ਨ ਮਨਾਉਣ ਜਾਂ ਪਾਕਿਸਤਾਨ ਪੱਖੀ ਨਾਅਰੇ ਲਾਉਣ ਦੇ ਦੋਸ਼ ਵਿੱਚ ਪੰਜ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਮੈਚ ਤੋਂ ਬਾਅਦ, ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਲੋਕਾਂ ਵੱਲੋਂ ਪਾਕਿਸਤਾਨ ਪੱਖੀ ਨਾਅਰੇ ਲਗਾਉਣ ਅਤੇ ਪਟਾਕੇ ਚਲਾਉਣ ਦੀਆਂ ਰਿਪੋਰਟਾਂ ਆਈਆਂ ਸਨ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ 24 ਅਕਤੂਬਰ ਨੂੰ ਹੋਏ ਟੀ-20 ਕ੍ਰਿਕਟ ਵਿਸ਼ਵ ਕੱਪ ਮੈਚ ‘ਚ ਪਾਕਿਸਤਾਨ ਦੀ ਭਾਰਤ ‘ਤੇ ਜਿੱਤ ‘ਤੇ ਜਸ਼ਨ ਮਨਾ ਰਹੇ ਲੋਕਾਂ ਦੇ ਖਿਲਾਫ ਉੱਤਰ ਪ੍ਰਦੇਸ਼ ਪੁਲਸ ਨੂੰ ਦੇਸ਼ਧ੍ਰੋਹ ਦਾ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਹਨ।
पाक की जीत का जश्न मनाने वालों पर देशद्रोह लगेगा: मुख्यमंत्री श्री @myogiadityanath जी महाराज pic.twitter.com/34DEij8y3t
— Yogi Adityanath Office (@myogioffice) October 28, 2021
ਪਾਕਿਸਤਾਨ ਨੇ ਪਹਿਲੀ ਵਾਰ ਟੀ -20 ਵਿਸ਼ਵ ਕੱਪ ਵਿੱਚ ਭਾਰਤ ਨੂੰ ਹਰਾ ਕੇ 10 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ। ਆਪਣੇ ਇਤਿਹਾਸ ਵਿੱਚ ਪਹਿਲੀ ਵਾਰ ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ। ਪਾਕਿਸਤਾਨ ਨੇ ਬਿਨ੍ਹਾਂ ਕੋਈ ਵਿਕਟ ਗੁਆਏ 16 ਓਵਰਾਂ ਵਿੱਚ 128 ਦੌੜਾਂ ਬਣਾਈਆਂ ਸਨ। ਕਪਤਾਨ ਬਾਬਰ ਆਜ਼ਮ 63 ਅਤੇ ਮੁਹੰਮਦ ਰਿਜ਼ਵਾਨ 62 ਦੌੜਾਂ ਬਣਾ ਕੇ ਖੇਡ ਰਹੇ ਸਨ।