ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਉਲਟਫੇਰ! ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਭਾਜਪਾ ’ਚ ਹੋਏ ਸ਼ਾਮਲ

Global Team
3 Min Read

ਚੰਡੀਗੜ੍ਹ : ਪੰਜਾਬ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ (AAP) ਦੇ ਸਾਬਕਾ ਵਿਧਾਇਕ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਬੁੱਧਵਾਰ ਦੁਪਹਿਰ ਨੂੰ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ। ਕਰੀਬ 7 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਫੂਲਕਾ ਸਰਗਰਮ ਸਿਆਸਤ ਵਿੱਚ ਵਾਪਸੀ ਕਰ ਰਹੇ ਹਨ, ਜਿਸ ਨੂੰ ਪੰਜਾਬ ਵਿੱਚ ਭਾਜਪਾ ਲਈ ਇੱਕ ਵੱਡੇ “ਬੂਸਟ” ਵਜੋਂ ਦੇਖਿਆ ਜਾ ਰਿਹਾ ਹੈ।

ਸੀਨੀਅਰ ਵਕੀਲ ਅਤੇ ਸਾਬਕਾ ‘ਆਪ’ ਨੇਤਾ ਐਚਐਸ ਫੂਲਕਾ ਦਿੱਲੀ ਵਿਖੇ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਮੁੱਖ ਦਫ਼ਤਰ ਵਿਖੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ, ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਵੱਡੇ ਆਗੂ ਮੌਜੂਦ ਰਹੇ।

ਦੱਸ ਦਈਏ ਕਿ ਨਾਮਵਰ ਵਕੀਲ ਫੂਲਕਾ ਦੀ ਪਛਾਣ 1984 ਦੇ ਸਿੱਖ ਵਿਰੋਧੀ ਦੰਗਾ ਪੀੜਤਾਂ ਲਈ ਇਨਸਾਫ਼ ਦੀ ਲੜਾਈ ਲੜਨ ਵਾਲੇ ਯੋਧੇ ਵਜੋਂ ਹੈ। ਉਨ੍ਹਾਂ ਨੇ ਦਹਾਕਿਆਂ ਤੱਕ ਪੀੜਤਾਂ ਦਾ ਪੱਖ ਮਜ਼ਬੂਤੀ ਨਾਲ ਰੱਖਿਆ, ਜਿਸ ਕਾਰਨ ਸਿੱਖ ਭਾਈਚਾਰੇ ਅਤੇ ਪੰਜਾਬ ਵਿੱਚ ਉਨ੍ਹਾਂ ਦਾ ਬਹੁਤ ਸਤਿਕਾਰ ਹੈ।

ਦੱਸ ਦਈਏ ਕਿ ਫੂਲਕਾ 2014-2015 ਵਿੱਚ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋਏ। 2015 ਵਿੱਚ ਦਿੱਲੀ ਵਿੱਚ AAP ਦੀ ਸਰਕਾਰ ਬਣਨ ਤੋਂ ਬਾਅਦ, ਉਹ ਪਾਰਟੀ ਦੀਆਂ ਪ੍ਰਮੁੱਖ ਹਸਤੀਆਂ ਵਿੱਚੋਂ ਇੱਕ ਬਣ ਗਏ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਉਨ੍ਹਾਂ ਨੇ ਦਾਖਾ ਹਲਕੇ ਤੋਂ ਜਿੱਤ ਹਾਸਲ ਕੀਤੀ ਅਤੇ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੂੰ ਹਰਾਇਆ ਸੀ। ਜਨਵਰੀ 2019 ਵਿੱਚ ਉਨ੍ਹਾਂ ਨੇ ਰਸਮੀ ਤੌਰ ‘ਤੇ ‘ਆਪ’ ਛੱਡ ਦਿੱਤੀ ਸੀ।

ਅੱਜ ਐਡਵੋਕੇਟ ਐਚ.ਐਸ. ਫੂਲਕਾ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ ਉਨ੍ਹਾਂ ਨੇ ਕਿਹਾ ਕਿ ਐਚ.ਐਸ. ਫੂਲਕਾ ਨੂੰ ਮੇਰੀਆਂ ਸ਼ੁਭਕਾਮਨਾਵਾਂ। ਤੰਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੋ ਆਗੂ ਆਪਣੀ ਸਿਆਸੀ ਆਸਥਾ ਬਦਲਦੇ ਹਨ, ਜਨਤਾ ਉਨ੍ਹਾਂ ਨੂੰ ਦੁਬਾਰਾ ਨਹੀਂ ਜਿਤਾਉਂਦੀ। ਫਿਲਹਾਲ ਤਾਂ ਮੈਂ ਸਿਰਫ਼ ਫੂਲਕਾ ਸਾਹਿਬ ਨੂੰ ਸ਼ੁਭਕਾਮਨਾਵਾਂ ਹੀ ਦੇ ਸਕਦਾ ਹਾਂ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment