ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਰਣਧੀਰ ਸਿੰਘ ਚੀਮਾ ਦਾ ਮੰਗਲਵਾਰ ਨੂੰ 97 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਦਿਨ੍ਹਾਂ ਤੋਂ ਬਿਮਾਰ ਸਨ। ਆਪਣੇ ਨਿਮਰ ਸੁਭਾਅ ਅਤੇ ਸਾਦੇ ਜੀਵਨ ਲਈ ਜਾਣੇ ਜਾਂਦੇ, ਚੀਮਾ ਲੰਬੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਰਹੇ ਅਤੇ ਤਿੰਨ ਵਾਰ ਸੂਬਾ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਹਨਾਂ ਨੂੰ ਖਾਸ ਤੌਰ ‘ਤੇ ਪੰਜਾਬ ਦੇ ਸੜਕ ਮੰਤਰੀ ਵਜੋਂ ਯਾਦ ਕੀਤਾ ਜਾਂਦਾ ਹੈ।
ਚੀਮਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸਾਥੀ ਸਨ। 1965 ਤੋਂ ਲਗਾਤਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਰਹੇ ਸਨ। ਉਨ੍ਹਾਂ ਦੇ ਦੇਹਾਂਤ ਨੂੰ ਅਕਾਲੀ ਦਲ ਲਈ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ।
ਉਨ੍ਹਾਂ ਦਾ ਅੰਤਿਮ ਸਸਕਾਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਕਰੀਮਪੁਰਾ ਦੀ ਸ਼ਮਸ਼ਾਨ ਘਾਟ ਵਿਚ ਅੱਜ ਦੁਪਹਿਰ 4 ਵਜੇ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।