ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੌਰਾਨ ਹੀ ਸੀਨੀਅਰ ਅਕਾਲੀ ਆਗੂ ਅਤੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਉਹ ਪਿਛਲੇ ਤਿੰਨ ਦਿਨਾਂ ਤੋਂ ਆਪਣੇ ਘਰ ‘ਚ ਕੁਆਟਰੰਟੀਨ ਹਨ ਅਤੇ ਹੁਣ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਪੂਰੀ ਤਰ੍ਹਾਂ ਖ਼ੁਦ ਨੂੰ ਆਪਣੇ ਪਰਿਵਾਰ ਤੋਂ ਵੱਖ ਕਰ ਲਿਆ ਹੈ। ਚੰਦੂਮਾਜਰਾ ਨੇ ਦੱਸਿਆ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਪੂਰਾ ਪਰਿਵਾਰ ਚੜ੍ਹਦੀ ਕਲਾ ‘ਚ ਹੈ।
ਇਸ ਤੋਂ ਬਿਨਾਂ ਉਨ੍ਹਾਂ ਦੇ ਦੋ ਨਜਦੀਕੀਆਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਹਲਾਂਕਿ ਉਨ੍ਹਾਂ ਦੀ ਪਤਨੀ ਦੀ ਕੋੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਦੱਸ ਦਈਏ ਕਿ ਹਰਿੰਦਰਪਾਲ ਸਿੰਘ ਚੰਦੂਮਾਜਰਾ ਸੀਨੀਅਰ ਅਕਾਲੀ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਬੇਟੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ 28 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਸਪੀਕਰ ਵੱਲੋਂ ਸਾਰੇ ਹੀ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ ਜਿਸ ਤਹਿਤ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।